ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ, ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ’ਚ ਲੈਣਗੇ ਹਿੱਸਾ
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)- ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੁਇੱਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)- ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੁਇੱਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਸਭ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ’ਚ ਸਰਗਰਮੀ ਨਾਲ ਸ਼ਮੂਲੀਅਤ ਕਰੀਏ ਤੇ ਦੂਸਰਿਆਂ ਨੂੰ ਵੀ ਭਾਗ ਲੈਣ ਲਈ ਪ੍ਰੇਰਿਤ ਕਰੀਏ। ਇਸ ਤੋਂ ਪਹਿਲਾਂ ਵਿੱਦਿਅਕ ਸੰਸਥਾਵਾਂ ਵਲੋਂ ਆਪਣੇ ਪੱਧਰ ’ਤੇ ਵੋਟਰ ਜਾਗਰੂਕਤਾ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਸਨ ਅਤੇ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲਿਆਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਵਲੋਂ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜੇਤੂ ਰਹਿਣ ਵਾਲੇ 10 ਵਿਦਿ ਆਰਥੀ ਹੁਣ ਰਾਜ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ। ਉਨ੍ਹਾਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨੋਡਲ ਅਫ਼ਸਰ ਸਵੀਪ ਡਾ.ਅਸ਼ੋਕ ਸਹੋਤਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਡਾ.ਸੁਰਜੀਤ ਲਾਲ, ਨੇਕ ਰਾਮ, ਰਾਕੇਸ਼ ਕੁਮਾਰ ਐਡਵੋਕੇਟ, ਸੁਨੀਲ ਕੁਮਾਰ ਆਦਿ ਮੌਜੂਦ ਸਨ।