ਸਫ਼ਾਈ ਮੁਲਾਜ਼ਮਾਂ ਨੇ ਨਿਗਮ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਜਲੰਧਰ, 18 ਨਵੰਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਸਫਾਈ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਕਾਰਵਾਈ ਨਾ ਕੀਤੀ ਗਈ ਤਾਂ 19 ਨਵੰਬਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।
ਅਜੀਤ ਡੈਸਕ
19-11-2026