20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਨਜੀਤ ਸਿੰਘ ਨੇ ਨਡਾਲਾ ਪੁਲਿਸ ਚੌਂਕੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਨਡਾਲਾ, 19 ਨਵੰਬਰ (ਰਘਬਿੰਦਰ ਸਿੰਘ)-ਪੁਲਿਸ ਵਿਭਾਗ ਵਲੋਂ ਕੀਤੀਆਂ ਬਦਲੀਆਂ ਤਹਿਤ ਮਨਜੀਤ ਸਿੰਘ ਨੇ ਪੁਲਿਸ ਚੌਂਕੀ ਨਡਾਲਾ ਦੇ ਨਵੇਂ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਥਾਣਾ ਭੁਲੱਥ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਉੱਥੋਂ ਬਦਲ ਕੇ ਨਡਾਲਾ ਚੌਂਕੀ ਵਿਖੇ ਤਾਇਨਾਤ ਹੋਏ ਹਨ ।

ਅਜੀਤ ਡੈਸਕ 20-11-2026
ਨਡਾਲਾ, 19 ਨਵੰਬਰ (ਰਘਬਿੰਦਰ ਸਿੰਘ)-ਪੁਲਿਸ ਵਿਭਾਗ ਵਲੋਂ ਕੀਤੀਆਂ ਬਦਲੀਆਂ ਤਹਿਤ ਮਨਜੀਤ ਸਿੰਘ ਨੇ ਪੁਲਿਸ ਚੌਂਕੀ ਨਡਾਲਾ ਦੇ ਨਵੇਂ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਥਾਣਾ ਭੁਲੱਥ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਉੱਥੋਂ ਬਦਲ ਕੇ ਨਡਾਲਾ ਚੌਂਕੀ ਵਿਖੇ ਤਾਇਨਾਤ ਹੋਏ ਹਨ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੌਂਕੀ ਨਡਾਲਾ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਬਲਜਿੰਦਰ ਸਿੰਘ ਦੀ ਬਦਲੀ ਪੁਲਿਸ ਲਾਈਨ ਕਪੂਰਥਲਾ ਵਿਖੇ ਕਰ ਦਿੱਤੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਮਨਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਪਿਛਲੀ ਖ਼ਬਰ ਗੁਰੂ ਨਾਨਕ ਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਾਈ ਨਛੱਤਰ ਸਿੰਘ ਦੀ ਭੁਲੱਥ ਹਲਕੇ ਦੇ ਇੰਚਾਰਜ ਵਜੋਂ ਨਿਯੁਕਤੀ ਦਾ ਮੰਨਾ ਚਾਹਲ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।