ਗੁਰੂ ਨਾਨਕ ਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੁਭਾਨਪੁਰ, 19 ਨਵੰਬਰ (ਸਤਨਾਮ ਸਿੰਘ)-ਅੱਡਾ ਸੁਭਾਨਪੁਰ ਚੌਂਕ ਦੇ ਨਜ਼ਦੀਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਕਾਲ਼ੀ ਵੇਈਂ ਤੇ ਪਵਿੱਤਰ ਗੁਰੂ ਨਾਨਕ ਘਾਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਘਾਟ ਦੇ ਸੇਵਾਦਾਰ ਬਾਬਾ ਜਰਨੈਲ ਸਿੰਘ ਫ਼ੌਜੀ ਨੇ ਦੱਸਿਆ ਕੇ 24 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ।
ਅਜੀਤ ਡੈਸਕ
20-11-2026