ਪੁੱਤਰ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਫ਼੍ਰੀ ਡਾਇਲੈਸਿਸ ਯੂਨਿਟ ਨੂੰ 5100 ਰੁਪਏ ਦੀ ਸਹਾਇਤਾ ਭੇਟ
ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਖੁਸ਼ੀ ਦੇ ਮੌਕਿਆਂ ਨੂੰ ਸਮਾਜ ਸੇਵਾ ਨਾਲ ਜੋਡ਼ਨ ਦੀ ਪ੍ਰੇਰਨਾਦਾਇਕ ਮਿਸਾਲ ਪੇਸ਼ ਕਰਦਿਆਂ ਲਲਿਤ ਮੋਹਨ ਸ਼ਰਮਾ ਵਲੋਂ ਆਪਣੇ ਪੁੱਤਰ ਪ੍ਰਜਵੱਲਤ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਗੁਰੂ ਨਾਨਕ ਦੇਵ ਜੀ ਫ਼ਰੀ ਡਾਇਲੈਸਿਸ ਯੂਨਿਟ ਭੁਲੱਥ ਨੂੰ 5100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਅਧਿਆਪਕ ਲਲਿਤ ਮੋਹਨ ਸ਼ਰਮਾ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਦਾ ਇਸ ਨੇਕ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ ਗਿਆ।
ਅਜੀਤ ਡੈਸਕ
20-11-2026