20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਚੋਰਾਂ-ਲੁਟੇਰਿਆਂ ਨੂੰ ਨੱਥ ਪਾਉਣ ਲਈ ਭੁਲੱਥ ਪੁਲਿਸ ਪ੍ਰਸ਼ਾਸਨ ਹੋਇਆ ਮੁਸਤੈਦ, ਸ਼ਹਿਰ ’ਚ ਗਸ਼ਤ ਤੇ ਚੌਕਸੀ ਵਧਾਈ

ਭੁਲੱਥ, 20 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਤੇ ਆਸ-ਪਾਸ ਦੇ ਇਲਾਕਿਆਂ ’ਚ ਵਧ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਭੁਲੱਥ ਪੁਲਿਸ ਵਲੋਂ ਰਾਤ ਸਮੇਂ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।

ਕਸਬਾ ਭੁਲੱਥ ’ਚ ਦੇਰ ਰਾਤ ਨੂੰ ਗਸ਼ਤ ਕਰਦੇ ਹੋਏ ਥਾਣਾ ਮੁਖੀ ਹਰਜਿੰਦਰ ਸਿੰਘ ਤੇ ਪੁਲਿਸ ਪਾਰਟੀ। ਤਸਵੀਰ: ਮਨਜੀਤ ਸਟੂਡੀਓ 21-11-2026
ਭੁਲੱਥ, 20 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਤੇ ਆਸ-ਪਾਸ ਦੇ ਇਲਾਕਿਆਂ ’ਚ ਵਧ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਭੁਲੱਥ ਪੁਲਿਸ ਵਲੋਂ ਰਾਤ ਸਮੇਂ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਥਾਣਾ ਮੁਖੀ ਹਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਮੁਲਾਜ਼ਮ ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਗਸ਼ਤ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਤੇ ਬਿਨ੍ਹਾਂ ਕਿਸੇ ਠੋਸ ਕਾਰਨ ਦੇ ਰਾਤ ਸਮੇਂ ਘੁੰਮਣ ਵਾਲਿਆਂ ਦੀ ਪੁੱਛਗਿੱਛ ਤੇ ਜਾਂਚ ਵੀ ਕੀਤੀ ਜਾ ਰਹੀ ਹੈ। ਚੋਰੀਆਂ ਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਦੇ ਮਕਸਦ ਨਾਲ ਪੁਲਿਸ ਵਲੋਂ ਮੇਨ ਬਾਜ਼ਾਰ, ਸ਼ਹਿਰ ਦੇ ਮੁੱਖ ਚੌਕਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਚੌਕਸੀ ਵਧਾਈ ਗਈ ਹੈ। ਰਾਤ ਦੇ ਹਨੇਰੇ ’ਚ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਅਣਡਿੱਠਾ ਨਾ ਕਰਨ ਤੇ ਅਪਰਾਧਿਕ ਅਨਸਰਾਂ ਦੀਆਂ ਹਰਕਤਾਂ ’ਤੇ ਨਜ਼ਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਨੂੰ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਥਾਣਾ ਮੁਖੀ ਹਰਜਿੰਦਰ ਸਿੰਘ ਵਲੋਂ ਪੁਲਿਸ ਕਰਮਚਾਰੀਆਂ ਨੂੰ ਰਾਤ ਦੀ ਗਸ਼ਤ ਦੌਰਾਨ ਪੂਰੀ ਮੁਸਤੈਦੀ ਵਰਤਣ ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਦੀ ਇਸ ਕਾਰਵਾਈ ਦਾ ਮੁੱਖ ਉਦੇਸ਼ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਣਾ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਲੋਕਾਂ ਨੂੰ ਵੀ ਆਪਣੇ ਘਰਾਂ ਤੇ ਦੁਕਾਨਾਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਈ.ਡੀ. ਵਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤਲਬ ਅਗਲੀ ਖ਼ਬਰ ਕਾਰ ਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ, ਭੈਣ-ਭਰਾ ਵਾਲ-ਵਾਲ ਬਚੇ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।