23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਵਿਖੇ ਤਿੰਨ ਰੋਜ਼ਾ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 22 ਨਵੰਬਰ (ਸਡਾਨਾ)-ਸੰਤ ਬਾਬਾ ਮੰਗਲ ਸਿੰਘ ਸੰਤ ਬਾਬਾ ਆਤਮਾ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ। ਤਪ ਅਸਥਾਨ ਦੇ ਮੁੱਖ ਸੇਵਾਦਾਰ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਦੇ ਉੱਦਮ ਸਦਕਾ ਕਰਵਾਏ ਇਸ ਤਿੰਨ ਰੋਜ਼ਾ ਸਮਾਗਮ ਮੌਕੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਤਰਲੋਕ ਸਿੰਘ, ਭਾਈ ਗੁਰਦੇਵ ਸਿੰਘ ਜਲੰਧਰ ਵਾਲੇ, ਭਾਈ ਸੁਖਪ੍ਰੀਤ ਸਿੰਘ ਸਾਜ ਅੰਮ੍ਰਿਤਸਰ ਵਾਲਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਅਜੀਤ ਡੈਸਕ 23-11-2026
ਕਪੂਰਥਲਾ, 22 ਨਵੰਬਰ (ਸਡਾਨਾ)-ਸੰਤ ਬਾਬਾ ਮੰਗਲ ਸਿੰਘ ਸੰਤ ਬਾਬਾ ਆਤਮਾ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ। ਤਪ ਅਸਥਾਨ ਦੇ ਮੁੱਖ ਸੇਵਾਦਾਰ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਦੇ ਉੱਦਮ ਸਦਕਾ ਕਰਵਾਏ ਇਸ ਤਿੰਨ ਰੋਜ਼ਾ ਸਮਾਗਮ ਮੌਕੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਤਰਲੋਕ ਸਿੰਘ, ਭਾਈ ਗੁਰਦੇਵ ਸਿੰਘ ਜਲੰਧਰ ਵਾਲੇ, ਭਾਈ ਸੁਖਪ੍ਰੀਤ ਸਿੰਘ ਸਾਜ ਅੰਮ੍ਰਿਤਸਰ ਵਾਲਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ। ਸਮਾਗਮ ਦੌਰਾਨ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਜਥੇਦਾਰ ਲਾਲ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜੋਧ ਸਿੰਘ, ਲਖਬੀਰ ਸਿੰਘ ਸ਼ਾਹੀ, ਗਗਨਦੀਪ ਸਿੰਘ, ਸਰਬਜੀਤ ਸਿੰਘ, ਹਰਸਿਮਰਨ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਬਲਬੀਰ ਸਿੰਘ ਕੌਂਸਲਰ, ਕਿੱਕੀ ਵਾਲੀਆ, ਮਨਮੋਹਨ ਸਿੰਘ ਬਾਜਵਾ, ਰਜਿੰਦਰ ਸਿੰਘ ਪਾਲਾ, ਸੰਨੀ ਬੱਲ, ਦੀਪਕ ਸਲਵਾਨ, ਕੁਲਦੀਪ ਸਿੰਘ, ਨਰੈਣ ਵਸ਼ਿਸ਼ਟ, ਹਰਸਿਮਰਨਜੀਤ ਸਿੰਘ ਪ੍ਰਿੰਸ, ਬੋਹਡ਼ ਸਿੰਘ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਪਰਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਮਹਿੰਦਰਪਾਲ ਸਿੰਘ ਬੇਦੀ, ਪ੍ਰਿਤਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਸੋਨਾ, ਹਰਵੰਤ ਸਿੰਘ ਸਚਦੇਵਾ, ਪਰਮਜੀਤ ਸਿੰਘ ਸ਼ੇਖੂਪੁਰ, ਹਰਜੀਤ ਸਿੰਘ ਭਾਟੀਆ, ਸੁਖਰਾਜ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਹਰਬੰਸ ਸਿੰਘ ਬਤਰਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵੀਪ ਪ੍ਰੋਗਰਾਮ ਤਹਿਤ ਈ.ਐਲ.ਸੀ. ਕਲੱਬਾਂ ਦੇ ਕਰਵਾਏ ਬਲਾਕ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਜੇਤੂ ਟੀਮਾਂ ਨੂੰ ਚੋਣ ਤਹਿਸੀਲਦ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਆਰੰਭ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।