23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਦੇਸ਼ ਵਿਚ ਸਮੇਂ-ਸਮੇਂ ਬਣੀਆਂ ਸਰਕਾਰਾਂ ਨੇ ਦਲਿਤ ਸਮਾਜ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ-ਅਵਤਾਰ ਸਿੰਘ ਕਰੀਮਪੁਰੀ

ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਦੇਸ਼ ਵਿਚ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਦਲਿਤ ਸਮਾਜ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਕਰੀਮਪੁਰੀ ਸੂਬਾਈ ਪ੍ਰਧਾਨ ਬਹੁਜਨ ਸਮਾਜ ਪਾਰਟੀ ਤੇ ਸਾਬਕਾ ਮੈਂਬਰ ਰਾਜ ਸਭਾ ਨੇ ਅੱਜ ਕਪੂਰਥਲਾ ਦੇ ਮੁਹੱਲਾ ਮਲਕਾਣਾ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 23-11-2026
ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਦੇਸ਼ ਵਿਚ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਦਲਿਤ ਸਮਾਜ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਕਰੀਮਪੁਰੀ ਸੂਬਾਈ ਪ੍ਰਧਾਨ ਬਹੁਜਨ ਸਮਾਜ ਪਾਰਟੀ ਤੇ ਸਾਬਕਾ ਮੈਂਬਰ ਰਾਜ ਸਭਾ ਨੇ ਅੱਜ ਕਪੂਰਥਲਾ ਦੇ ਮੁਹੱਲਾ ਮਲਕਾਣਾ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਬਹੁਜਨ ਸਮਾਜ ਨੂੰ ਇੱਕਜੱੁਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿਚ ਬਸਪਾ ਦੀ ਸਰਕਾਰ ਬਣਾਉਣ ਲਈ ਇੱਕਜੱੁਟ ਹੋਣ ਤੇ ਬੂਥ ਪੱਧਰ ’ਤੇ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋਡ਼ਣ। ਪਾਰਟੀ ਦੇ ਸੂਬਾਈ ਪ੍ਰਧਾਨ ਨੇ ਕਿਹਾ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ ’ਤੇ ਫਿਲੌਰ ਵਿਚ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਮਹਾ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਬਸਪਾ ਦੇ ਕੇਂਦਰੀ ਕਨਵੀਨਰ ਅਕਾਸ਼ ਆਨੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਮੀਟਿੰਗ ਵਿਚ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ, ਸੂਬਾਈ ਸਕੱਤਰ ਹਰਿੰਦਰ ਸ਼ੀਤਲ, ਜੋਨ ਇੰਚਾਰਜ ਚੌਧਰੀ ਗੁਰਨਾਮ ਸਿੰਘ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਭਰੋਸਾ ਦਿਵਾਇਆ ਕਿ ਉਹ ਸੰਵਿਧਾਨ ਦਿਵਸ ’ਤੇ ਹੋਣ ਵਾਲੀ ਮਹਾ ਰੈਲੀ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਾਮਲ ਹੋ ਕੇ ਰੈਲੀ ਨੂੰ ਸਫਲ ਬਣਾਉਣਗੇ। ਮੀਟਿੰਗ ਵਿਚ ਹਲਕਾ ਪ੍ਰਧਾਨ ਬਲਬੀਰ ਚੰਦ ਸਿੱਧਵਾਂ ਦੋਨਾਂ, ਜ਼ਿਲ੍ਹਾ ਸਕੱਤਰ ਰੋਸ਼ਨ ਲੋਟੀਆ, ਸਿਧਵਾਂ ਦੋਨਾ, ਹਲਕਾ ਜਨਰਲ ਸਕੱਤਰ ਕਿਰਪਾਲ ਸਿੰਘ ਆਰੀਆਂਵਾਲ, ਜ਼ਿਲ੍ਹਾ ਖ਼ਜ਼ਾਨਚੀ ਅਸ਼ੋਕ ਗਿੱਲ, ਸ਼ਹਿਰੀ ਜਨਰਲ ਸਕੱਤਰ ਵੇਦ ਪ੍ਰਕਾਸ਼ ਗਿੱਲ, ਸਵਰਨ ਚੰਦ ਲਹਿਰੀ, ਵਿਲਾ ਕੋਠੀ ਤੋਂ ਸੈਕਟਰ ਪ੍ਰਧਾਨ ਗੁਰਜੀਤ ਸਿੰਘ, ਪਿੰਡ ਬੂਟਾਂ ਤੋਂ ਅਜੀਤ ਸਿੰਘ, ਜੋਗਾ ਸਿੰਘ, ਸੈਕਟਰ ਪ੍ਰਧਾਨ ਮੇਜਰ ਸਿੰਘ, ਸ਼ੀਰਾ ਸਿੰਘ, ਪਿੰਡ ਕੌਲਪੁਰ ਤੋਂ ਜਸਪ੍ਰੀਤ ਕੌਰ, ਲੱਖਣ ਕਲਾਂ ਤੋਂ ਸੋਮਨਾਥ, ਮਦਨ ਲਾਲ, ਪੱਪੀ ਸਿੰਘ, ਬਿਸ਼ਨਪੁਰ ਅਰਾਈਆਂ ਤੋਂ ਬੀਬੀ ਕਾਂਤਾ ਦੇਵੀ, ਸੁਰਜੀਤ ਸਿੰਘ, ਧਾਲੀਵਾਲ ਤੋਂ ਗੁਰਮੀਤ ਸਿੰਘ, ਬੂਟਾਂ ਰਾਮ, ਰਾਮ ਲਾਲ, ਪਿਆਰਾ ਸਿੰਘ, ਬਲਦੇਵ ਮਸੀਹ, ਗੋਪੀ, ਰਾਮ ਕ੍ਰਿਸ਼ਨ, ਸੁਰਖਪੁਰ ਤੋਂ ਜੋਗਿੰਦਰ ਸਿੰਘ ਮਾਧੋ, ਬੀਬੀ ਭੋਲੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਸ਼ਾਮਲ ਹੋਏ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਲਡ਼ਕੀਆਂ ਨੇ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਗਲੀ ਖ਼ਬਰ ਸੈਨਿਕ ਸਕੂਲ ਦਾ 63ਵਾਂ ਤਿੰਨ ਰੋਜ਼ਾ ਸਾਲਾਨਾ ਖੇਡ ਸਮਾਗਮ ਸਮਾਪਤ ਜੇਤੂ ਵਿਦਿਆਰਥੀਆਂ ਨੂੰ ਗੁਰੂਸ਼ਕਤੀ ਸਿੰਘ ਸੋਢੀ ਤੇ ਰਾਜਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।