ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਵਿਅਕਤੀ ਤੇ ਕਾਰ ਸਵਾਰ ਬੱਚੇ ਜ਼ਖ਼ਮੀ
ਕਪੂਰਥਲਾ, 22 ਨਵੰਬਰ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ ’ਤੇ ਪਿੰਡ ਉੱਚਾ ਨੇਡ਼ੇ ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਟੱਕਰ ’ਚ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਲੋਕਾਂ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਮਾਹਤੋ ਨੇ ਦੱਸਿਆ ਕਿ ਉਹ ਖੇਤਾਂ ’ਚ ਕੰਮ ਕਰਕੇ ਆਪਣੇ ਲਡ਼ਕੇ ਗੁੱਡੋ ਮਾਹਤੋ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵੱਲ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਉੱਚਾ ਨੇਡ਼ੇ ਪਹੁੰਚੇ ਤਾਂ ਪਿੱਛੋਂ ਆਉਂਦੀ ਸਕਾਰਪੀਓ ਗੱਡੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ।
ਕਪੂਰਥਲਾ, 22 ਨਵੰਬਰ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ ’ਤੇ ਪਿੰਡ ਉੱਚਾ ਨੇਡ਼ੇ ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਟੱਕਰ ’ਚ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਲੋਕਾਂ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਮਾਹਤੋ ਨੇ ਦੱਸਿਆ ਕਿ ਉਹ ਖੇਤਾਂ ’ਚ ਕੰਮ ਕਰਕੇ ਆਪਣੇ ਲਡ਼ਕੇ ਗੁੱਡੋ ਮਾਹਤੋ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵੱਲ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਉੱਚਾ ਨੇਡ਼ੇ ਪਹੁੰਚੇ ਤਾਂ ਪਿੱਛੋਂ ਆਉਂਦੀ ਸਕਾਰਪੀਓ ਗੱਡੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਜਿਸ ਕਾਰਨ ਉਹ ਦੋਵੇਂ ਜ਼ਖਮੀ ਹੋ ਗਏ। ਡਿਊਟੀ ਡਾ. ਨਵਨੀਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਦੋਵਾਂ ਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਫੱਤੂਢੀਂਗਾ ਦੀ ਐਸ.ਆਈ. ਪ੍ਰਦੀਪ ਕੌਰ ਨੇ ਦੱਸਿਆ ਕਿ ਕਾਰ ਵਿਚ ਸਵਾਰ ਕੁੱਝ ਬੱਚਿਆਂ ਦੇ ਵੀ ਸੱਟਾਂ ਲੱਗੀਆਂ ਹਨ ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿਚ ਇਲਾਜ ਜਾਰੀ ਹੈ। ਦੋਵਾਂ ਧਿਰਾਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।