23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਬੇਗੋਵਾਲ, 22 ਨਵੰਬਰ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਤੇ ਪ੍ਰਿੰਸੀਪਲ ਦਾਮਿਨੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ’ਚ ਐਸ.

ਅਜੀਤ ਡੈਸਕ 23-11-2026
ਬੇਗੋਵਾਲ, 22 ਨਵੰਬਰ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਤੇ ਪ੍ਰਿੰਸੀਪਲ ਦਾਮਿਨੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ’ਚ ਐਸ.ਡੀ.ਐਮ. ਕਪੂਰਥਲਾ ਡਾ. ਇਰਵਿਨ ਕੌਰ (ਪੀ.ਸੀ.ਐੱਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਆਰੰਭਤਾ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਅਤੇ ਪ੍ਰਿੰਸੀਪਲ ਦਾਮਿਨੀ ਸ਼ਰਮਾ ਵਲੋਂ ਮੁੱਖ ਮਹਿਮਾਨ ਐਸ.ਡੀ.ਐਮ. ਡਾ. ਇਰਵਿਨ ਕੌਰ (ਪੀ.ਸੀ.ਐੱਸ.)ਅਤੇ ਸਮਾਗਮ ਵਿਚ ਪਹੁੰਚੇ ਮੋਹਤਬਰ ਸੱਜਣਾਂ ਦੀ ਹਾਜ਼ਰੀ ’ਚ, ਰਸਮੀ ਤੌਰ ’ਤੇ ਸ਼ਮਾਂ ਰੋਸ਼ਨ ਕਰਕੇ ਕੀਤੀ ਗਈ। ਇਸ ਦੌਰਾਨ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਜਮਾਤਾਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਜਾਂ ਦੇ ਲੋਕ ਨਾਚ, ਸੁਰੀਲੇ ਸਮੂਹਿਕ ਗਾਣ, ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ਫੈਲਾਉਂਦੀਆਂ ਸਾਰਥਿਕ ਸਕਿੱਟਾਂ ਤੇ ਜੋਸ਼ ਭਰਪੂਰ ਗਿੱਧਾ-ਭੰਗਡ਼ਾ ,ਗਤਕਾ ਜਿਹੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਤੇ ਤਾਡ਼ੀਆਂ ਦੀ ਗੂੰਜ ਨਾਲ ਪੰਡਾਲ ਨੂੰ ਗੂੰਜਣ ਲਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਡਾ. ਇਰਵਿਨ ਕੌਰ ਨੇ ਬੱਚਿਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਅਖੀਰ ਵਿਚ ਸਕੂਲ ਦੇ ਚੇਅਰਮੈਨ ਜਸਬੀਰ ਸਿੰਘ ਤੇ ਪ੍ਰਿੰਸੀਪਲ ਦਾਮਿਨੀ ਸ਼ਰਮਾ ਨੇ ਪਤਵੰਤੇ ਮਹਿਮਾਨਾਂ ਤੇ ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਸਮਾਗਮ ਦੇ ਸਫਲ ਆਯੋਜਨ ਲਈ ਉਨ੍ਹਾਂ ਨੇ ਸਮੁੱਚੀ ਪ੍ਰਬੰਧਕ ਕਮੇਟੀ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅੰਤ ’ਚ ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਸ਼੍ਰੀਮਤੀ ਦਲਜੀਤ ਕੌਰ, ਕਸਬਾ ਬੇਗੋਵਾਲ ਦੇ ਐੱਮ.ਸੀ. ਸਾਹਿਬਾਨ ਬੂਟਾ ਸਿੰਘ, ਬਲਕਾਰ ਸਿੰਘ, ਕਮਲਜੀਤ ਸਿੰਘ, ਮਨਪ੍ਰੀਤ ਕੌਰ ਹੁੰਦਲ, ਪ੍ਰੋ. ਜਸਵੰਤ ਸਿੰਘ, ਰੋਟਰੀ ਕਲੱਬ ਦੇ ਪ੍ਰਧਾਨ ਮਹਾਨੰਦ ਮਹਿਤਾ ਅਤੇ ਮੈਂਬਰ ਡਾ. ਤਰਸੇਮ ਸਿੰਘ, ਮਲਕੀਤ ਸਿੰਘ ਲੁਬਾਣਾ, ਲਖਵਿੰਦਰ ਸਿੰਘ, ਕੁਲਦੀਪ ਕੁਮਾਰ ਬੱਬੂ, ਸਤਵਿੰਦਰ ਸਿੰਘ ਬੱਸੀ, ਹੈੱਡਮਾਸਟਰ ਗੁਰਦੇਵ ਸਿੰਘ, ਸੁਰਿੰਦਰ ਸੇਠੀ ਆਦਿ ਹਾਜ਼ਰੀ ਭਰੀ।
ਪਿਛਲੀ ਖ਼ਬਰ ਚੌਥੇ ਦਿਨ ਪਰਮ ਪੂਜਯ ਸ੍ਰੀ ਸਵਾਮੀ ਸੁਰੇਸ਼ਵਰਾਨੰਦ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ’ਚ ਅੱਜ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਹੋਵੇਗੀ-ਸ਼ਿਖਾ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।