23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕਿਪਸ ਸਕੂਲ ਖੈਡ਼ਾ ਦੋਨਾਂ ’ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਹੁਸੈਨਪੁਰ, 23 ਨਵੰਬਰ (ਤਰਲੋਚਨ ਸਿੰਘ ਸੋਢੀ)-ਖੈਡ਼ਾ ਇੰਟਰਨੈਸ਼ਨਲ (ਕਿਪਸ) ਪਬਲਿਕ ਸਕੂਲ ਖੈਡ਼ਾ ਦੋਨਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਅਮਰੀਕ ਸਿੰਘ ਖੈਡ਼ਾ, ਗੁਰਬਖ਼ਸ਼ ਸਿੰਘ ਖੈਡ਼ਾ, ਜਤਿੰਦਰ ਸਿੰਘ ਅਤੇ ਪ੍ਰਿੰਸੀਪਲ ਮੰਜੂ ਬਾਲਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜਿੱਥੇ ਪ੍ਰਭਾਤ ਫੇਰੀ ਕੱਢੀ ਗਈ ਉੱਥੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਬਾਅਦ ਸ਼ਬਦ ਕੀਰਤਨ ਵੀ ਕੀਤਾ ਗਿਆ।

ਅਜੀਤ ਡੈਸਕ 24-11-2026
ਹੁਸੈਨਪੁਰ, 23 ਨਵੰਬਰ (ਤਰਲੋਚਨ ਸਿੰਘ ਸੋਢੀ)-ਖੈਡ਼ਾ ਇੰਟਰਨੈਸ਼ਨਲ (ਕਿਪਸ) ਪਬਲਿਕ ਸਕੂਲ ਖੈਡ਼ਾ ਦੋਨਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਅਮਰੀਕ ਸਿੰਘ ਖੈਡ਼ਾ, ਗੁਰਬਖ਼ਸ਼ ਸਿੰਘ ਖੈਡ਼ਾ, ਜਤਿੰਦਰ ਸਿੰਘ ਅਤੇ ਪ੍ਰਿੰਸੀਪਲ ਮੰਜੂ ਬਾਲਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਜਿੱਥੇ ਪ੍ਰਭਾਤ ਫੇਰੀ ਕੱਢੀ ਗਈ ਉੱਥੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਬਾਅਦ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸੇ ਦੌਰਾਨ ਛੋਟੇ-ਛੋਟੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਵਿਚਾਰ ਪੇਸ਼ ਕੀਤੇ ਗਏ। ਇਸ ਸਮਾਗਮ ਦੌਰਾਨ ਪ੍ਰਿੰਸੀਪਲ ਮੰਜੂ ਬਾਲਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਦਿਆਂ ਜਿੱਥੇ ਕਿਰਤ ਕਰਨ ਅਤੇ ਨਾਮ ਜਪਣ ਦੀ ਪਰੰਪਰਾ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਉੱਥੇ ਬੁਰੀਆਂ ਆਦਤਾਂ ਛੱਡ ਕੇ ਗੁਰੂ ਦੇ ਸਿੱਖ ਸਜਣਾ ਚਾਹੀਦਾ ਹੈ। ਇਹ ਸਾਰਾ ਪ੍ਰੋਗਰਾਮ ਸਾਊਥ ਹਾਊਸ ਦੀ ਅਗਵਾਈ ਹੇਠ ਕਰਵਾਇਆ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਮੁਹੱਲਾ ਮੇਹਲੀ ਗੇਟ ’ਚ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਵਾਲੀਆਂ ਝਪਟ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।