23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 24-11-2026
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਿਲ ਹੋਏ। ਜਿਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਨਗਰ ਕੀਰਤਨ ਦੌਰਾਨ ਜਿੱਥੇ ਸ਼ਬਦੀ ਜਥੇ ਗੁਰਬਾਣੀ ਕੀਰਤਨ ਗਾਇਨ ਕਰ ਰਹੇ ਸਨ ਉੱਥੇ ਨਾਲ ਹੀ ਨੌਜਵਾਨਾਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਗੁਰਦੁਆਰਾ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਸਜਾਏ ਗਏ ਇਸ ਨਗਰ ਕੀਰਤਨ ਦਾ ਰਸਤੇ ਵਿਚ ਥਾਂ-ਥਾਂ ’ਤੇ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਨਗਰ ਕੀਰਤਨ ਦੇ ਪਿੱਛੇ ਪਿੱਛੇ ਸਾਰੇ ਰਸਤੇ ਦੀ ਸਫ਼ਾਈ ਕੀਤੀ ਗਈ ਤੇ ਲੰਗਰਾਂ ਦੌਰਾਨ ਵਰਤੇ ਗਏ ਡਿਸਪੋਜਬਲ ਨੂੰ ਵੀ ਸੰਭਾਲਿਆ ਗਿਆ। ਨਗਰ ਕੀਰਤਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਹੋਏ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗਡ਼੍ਹ ਸਾਹਿਬ ਵਾਲੇ, ਬਾਬਾ ਇੰਦਰਜੀਤ ਸਿੰਘ ਨਿਸ਼ਕਾਮ ਸੇਵਾ ਜਥਾ ਯੂ.ਕੇ., ਬਾਬਾ ਮਹਿੰਦਰ ਸਿੰਘ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਸੇਵਾ ਸਿੰਘ, ਸਾਬਕਾ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਥੇਦਾਰ ਦਿਲਬਾਗ ਸਿੰਘ ਗਿੱਲ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਚਰਨ ਸਿੰਘ ਦੀਪੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਇੰਜ. ਸਵਰਨ ਸਿੰਘ, ਮਹਿੰਦਰ ਸਿੰਘ ਆਹਲੀ, ਦਿਲਬਾਗ ਸਿੰਘ ਗਿੱਲ, ਗੁਰਦਿਆਲ ਸਿੰਘ ਖ਼ਾਲਸਾ, ਜਰਨੈਲ ਸਿੰਘ ਬੂਲੇ, ਇੰਜ. ਹਰਨਿਆਮਤ ਕੌਰ, ਇੰਜ. ਨਿਮਰਤਾ ਕੌਰ, ਸਤਨਾਮ ਸਿੰਘ ਰਿਆਡ਼, ਗਿਆਨੀ ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦੇ ਮਾਰਗ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਚਾਹ-ਪਕੌਡ਼ਿਆਂ, ਫਲਾਂ, ਮਠਿਆਈਆਂ ਤੇ ਵੱਖ-ਵੱਖ ਪ੍ਰਕਾਰ ਦੇ ਅਟੁੱਟ ਲੰਗਰ ਵਰਤਾਏ ਗਏ ਅਤੇ ਕਈ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਪ੍ਰਬੰਧ ਸਵਾਗਤ ਕੀਤਾ ਗਿਆ। ਨਵੀਂ ਦਾਣਾ ਮੰਡੀ ਨੇਡ਼ੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਵਿਖੇ ਆਡ਼੍ਹਤੀ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਚਾਹ ਪਕੌਡ਼ਿਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ, ਨਿਰਮਲ ਸਿੰਘ, ਸਰਪੰਚ ਰਾਮ ਸਿੰਘ, ਬਲਦੇਵ ਸਿੰਘ ਮੰਗਾ, ਯਸ਼ਪਾਲ ਅਰੋਡ਼ਾ, ਕਮਲ ਕਿਸ਼ੋਰ ਚਾਵਲਾ, ਭਾਜਪਾ ਆਗੂ ਰਕੇਸ਼ ਨੀਟੂ, ਸੁਖਪਾਲ ਵੀਰ ਸਿੰਘ ਸੋਨੂੰ, ਨੰਨੂ ਗੁਪਤਾ, ਪੰਨੂ ਗੁਪਤਾ, ਜਤਿਨ, ਪ੍ਰਕਾਸ਼ ਸਿੰਘ, ਰਚਿਤ ਕੋਛਡ਼, ਸਤਪਾਲ ਮਨਚੰਦਾ, ਗੁਰਦਿਆਲ ਸਿੰਘ ਅਰੋਡ਼ਾ, ਸੋਨੂੰ ਨਰੂਲਾ, ਬ੍ਰਿਜ ਮੋਹਨ, ਉਮਾ ਦੱਤ ਸ਼ਰਮਾ, ਰਮੇਸ਼ ਕੁਮਾਰ, ਵਿਰਸਾ ਸਿੰਘ ਪਰਮਜੀਤ ਪੁਰ, ਹਰਜਿੰਦਰ ਸਿੰਘ ਸੋਢੀ, ਹਰਵਿੰਦਰ ਪਾਲ ਸਿੰਘ ਕੌਸ਼ਲ, ਤਿਲਕ ਰਾਜ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ। ਆਸ਼ਾ ਰਾਣੀ ਮੰਦਿਰ ਵਿਖੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਫਲਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਤਕੀਆ, ਸਾਬਕਾ ਸੰਮਤੀ ਮੈਂਬਰ ਬਲਵਿੰਦਰ ਸਿੰਘ ਫੱਤੋਵਾਲ, ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਸਾਬਕਾ ਪ੍ਰਧਾਨ ਨਗਰ ਕੌਂਸਲ ਦੀਪਕ ਧੀਰ ਰਾਜੂ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕਨੌਜੀਆ, ਯੂਥ ਆਗੂ ਸੰਗਮ ਚੀਮਾ, ਹਰਬੀਰ ਸਿੰਘ ਸ਼ਤਾਬਗਡ਼, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਸ਼ਹੀਦ, ਕਸ਼ਮੀਰ ਸਿੰਘ ਧੰਜੂ, ਸ਼ੀਤਲ ਸਿੰਘ ਗਿੱਲਾਂ, ਗੁਰਜੰਟ ਸਿੰਘ, ਹਰਜਿੰਦਰ ਸਿੰਘ ਗਾਜੀਪੁਰ, ਊਧਮ ਸਿੰਘ ਚੰਦੀ, ਕਰਨ ਚੌਹਾਨ, ਵਿਪੁਲ ਚੌਹਾਨ, ਸੋਨੂੰ ਅਟਵਾਲ, ਸੋਨੂੰ ਸੱਧੂਵਾਲ, ਸਾਬਕਾ ਸਰਪੰਚ ਡਾਕਟਰ ਜਸਬੀਰ ਸਿੰਘ, ਮਿੰਟੂ ਨਈਅਰ, ਪੀਏ ਅਭਿਸ਼ੇਕ ਆਦਿ ਵੀ ਹਾਜ਼ਰ ਸਨ। ਕਚਹਿਰੀਆਂ ਦੇ ਮੂਹਰੇ ਬਾਰ ਐਸੋਸੀਏਸ਼ਨ, ਮੁਨਸ਼ੀ ਯੂਨੀਅਨ, ਕਲੈਰੀਕਲ ਸਟਾਫ਼ ਆਦਿ ਵੱਲੋਂ ਸਾਂਝੇ ਤੌਰ ਤੇ ਹਰ ਸਾਲ ਦੀ ਤਰਾਂ ਪੂਡ਼ੀਆਂ ਛੋਲਿਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ, ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਕਰਮਜੀਤ ਸਿੰਘ, ਐਡਵੋਕੇਟ ਰਾਜਵਿੰਦਰ ਕੌਰ, ਐਡਵੋਕੇਟ ਸੀਮਾ ਸੇਠੀ, ਬਬਲਾ ਲੋਹੀਆ ਆਦਿ ਵੱਲੋਂ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਬੀ.ਡੀ.ਪੀ.ਓ. ਦਫ਼ਤਰ ਨੇਡ਼ੇ ਸਾਬਕਾ ਚੇਅਰਮੈਨ ਪੀ.ਏ.ਡੀ.ਬੀ. ਅਵਤਾਰ ਸਿੰਘ ਮੀਰੇ ਅਤੇ ਸਾਥੀਆਂ ਵੱਲੋਂ ਪੌਪ ਕੋਰਨ ਦੇ ਅਤੁੱਟ ਲੰਗਰ ਵਰਤਾਏ ਗਏ। ਬੀ.ਡੀ.ਪੀ.ਓ. ਦਫ਼ਤਰ ਦੇ ਸਾਹਮਣੇ ਦੁਕਾਨਦਾਰਾਂ ਵੱਲੋਂ ਵੀ ਪੋਪ ਕਰਨ ਦੇ ਅਤੁੱਟ ਲੰਗਰ ਲਗਾਏ ਗਏ। ਸ਼ਿਵ ਮੰਦਿਰ ਚੌਡ਼ਾ ਖੂਹ ਵਿਖੇ ਨਗਰ ਕੀਰਤਨ ਦੇ ਮਾਰਗ ਵਿਚ ਰਕੇਸ਼ ਨੀਟੂ ਪ੍ਰਧਾਨ ਦੀ ਅਗਵਾਈ ਹੇਠ ਫਲਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਮੀਨਾਕਸ਼ੀ ਅਰੋਡ਼ਾ, ਕੈਸ਼ੀਅਰ ਡਿੰਪਲ ਟੰਡਨ, ਪੰਡਿਤ ਲਛਮਣ ਪ੍ਰਸਾਦ, ਬਾਬਾ ਬਲੌਰੀ ਨਾਥ, ਪੰਡਿਤ ਸੰਜੀਵ ਅਰੋਡ਼ਾ, ਸਾਬਕਾ ਸਰਪੰਚ ਗੁਰਮੀਤ ਸਿੰਘ ਹੈਪੀ ਵੀ ਸ਼ਾਮਿਲ ਸਨ। ਆਰੀਆ ਸਮਾਜ ਚੌਂਕ ਵਿਖੇ ਦੁਕਾਨਦਾਰਾਂ ਵੱਲੋਂ ਕੋਲਡ ਡਰਿੰਕ ਦੇ ਲੰਗਰ ਲਗਾਏ ਗਏ। ਸਦਰ ਬਾਜ਼ਾਰ ਵਿਖੇ ਕੰਡਾ ਬਰਤਨ ਸਟੋਰ ਵਿਖੇ ਜਲ ਜ਼ੀਰੇ ਦੇ ਲੰਗਰ ਲਗਾਏ ਗਏ। ਗਰਲਜ਼ ਸਕੂਲ ਨੇਡ਼ੇ ਬਾਬਾ ਲਾਲਾਂ ਵਾਲਾ ਪੀਰ ਪ੍ਰਬੰਧਕ ਕਮੇਟੀ ਵੱਲੋਂ ਅਮਿੱਤ ਕੁਮਾਰ ਰਿੰਕੂ ਦੀ ਅਗਵਾਈ ਹੇਠ ਕੋਲਡ ਡਰਿੰਕ ਤੇ ਜਲ ਦੇ ਲੰਗਰ ਲਗਾਏ ਗਏ। ਅਸ਼ੋਕਾ ਇਲੈਕਟ੍ਰੀਕਲ ਵਿਖੇ ਫਰੂਟੀ ਦੇ ਲੰਗਰ ਲਗਾਏ ਗਏ। ਚੌਂਕ ਚੇਲਿਆਂ ਵਿਖੇ ਸੁਖਜੀਤ ਮਸ਼ੀਨ ਵਰਕਸ ਵੱਲੋਂ ਪੰਜ ਪਿਆਰਿਆਂ ਤੇ ਦੁਲਾਰਿਆਂ ਨੂੰ ਦੁੱਧ ਅਤੇ ਡਰਾਈ ਫਰੂਟ ਛਕਾਉਣ ਉਪਰੰਤ ਸੰਗਤਾਂ ਚ ਵੰਡਿਆ ਗਿਆ। ਰੇਲਵੇ ਰੋਡ ਵਿਖੇ ਪੰਜਾਬ ਐਂਡ ਸਿੰਧ ਬੈਂਕ ਨੇਡ਼ੇ ਰਾਜਕੁਮਾਰ ਰਾਜੂ ਦੀ ਅਗਵਾਈ ਹੇਠ ਜਲ ਜ਼ੀਰਾ, ਚਾਹ-ਪਕੌਡ਼ੇ ਆਦਿ ਦੇ ਲੰਗਰ ਲਗਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਰਾਜ ਕੁਮਾਰ ਰਾਜੂ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਵੀ ਪਾਵਨ ਨਗਰੀ ਵਿਚ ਪੰਜ ਦਰਜਨ ਦੇ ਕਰੀਬ ਹੋਰ ਅਤੁੱਟ ਲੰਗਰ ਵਰਤਾਏ ਗਏ।­
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵਲੋਂ ਮੀਟਿੰਗ ਅਗਲੀ ਖ਼ਬਰ ਕਿਪਸ ਸਕੂਲ ਖੈਡ਼ਾ ਦੋਨਾਂ ’ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।