23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਵਤਾਰ ਸਿੰਘ ਕਰੀਮਪੁਰੀ ਨੇ ਮਕਸੂਦਪੁਰ ਵਿਖੇ ਪਾਰਟੀ ਵਰਕਰਾਂ ਨੂੰ ਕੀਤਾ ਲਾਮਬੰਦ

ਭੁਲੱਥ, 23 ਨਵੰਬਰ (ਮਨਜੀਤ ਸਿੰਘ ਰਤਨ)-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਨੂੰ ਬਦਹਾਲੀ ਤੋਂ ਖ਼ੁਸ਼ਹਾਲੀ ਵੱਲ ਲਿਜਾਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਸੂਬਾ ਪੱਧਰੀ ‘ਪੰਜਾਬ ਸੰਭਾਲੋ ਰੈਲੀ’ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਭੁਲੱਥ ਦੇ ਪਿੰਡ ਮਕਸਦਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਬਸਪਾ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਹੋਰ ਆਗੂਆਂ ਦਾ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਜਗਤਾਰ ਸਿੰਘ ਬਿੱਟੂ, ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਗਟ ਸੰਧੂ, ਹਲਕਾ ਪ੍ਰਧਾਨ ਸੁਖਦੇਵ ਸਿੰਘ ਬੱਬੀ ਅਤੇ ਹੋਰ। ਤਸਵੀਰ: ਮਨਜੀਤ ਸਟੂਡੀਓ 24-11-2026
ਭੁਲੱਥ, 23 ਨਵੰਬਰ (ਮਨਜੀਤ ਸਿੰਘ ਰਤਨ)-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਨੂੰ ਬਦਹਾਲੀ ਤੋਂ ਖ਼ੁਸ਼ਹਾਲੀ ਵੱਲ ਲਿਜਾਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਸੂਬਾ ਪੱਧਰੀ ‘ਪੰਜਾਬ ਸੰਭਾਲੋ ਰੈਲੀ’ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਭੁਲੱਥ ਦੇ ਪਿੰਡ ਮਕਸਦਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਉਹ ਫਿਲੌਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਭੁਲੱਥ ਦੇ ਦੌਰੇ ’ਤੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਬਸਪਾ ਦੇ ਨੈਸ਼ਨਲ ਕਨਵੀਨਰ ਆਕਾਸ਼ ਆਨੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਭੁਲੱਥ ਹਲਕੇ ਤੋਂ ਬੱਸਾਂ ਦੇ ਕਾਫ਼ਲੇ ਲੈ ਕੇ ਵੱਡੀ ਗਿਣਤੀ ਵਿਚ ਫਿਲੌਰ ਪਹੁੰਚਣ ਅਤੇ ਰੈਲੀ ਨੂੰ ਸਫ਼ਲ ਬਣਾਉਣ। ਇਸ ਮੌਕੇ ਵਿਧਾਨ ਸਭਾ ਹਲਕਾ ਭੁਲੱਥ ਦੇ ਪਾਰਟੀ ਇੰਚਾਰਜ ਜਗਤਾਰ ਸਿੰਘ ਬਿੱਟੂ ਅਤੇ ਹਲਕਾ ਪ੍ਰਧਾਨ ਸੁਖਦੇਵ ਸਿੰਘ ਬੱਬੀ ਵੱਲੋਂ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸਮੇਤ ਵਿਸ਼ੇਸ਼ ਮਹਿਮਾਨ ਚੌਧਰੀ ਗੁਰਨਾਮ ਸਿੰਘ, ਜਨਰਲ ਸਕੱਤਰ ਤਰਸੇਮ ਥਾਪਰ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸਕੱਤਰ ਪੰਜਾਬ ਦਾਤਾਰਪੁਰੀ ਅਤੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ ਦਾ ਸਵਾਗਤ ਕੀਤਾ ਗਿਆ। ਜਦਕਿ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਗਟ ਸੰਧੂ ਨੇ ਮੀਟਿੰਗ ਵਿਚ ਪਹੁੰਚੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਬਿੰਦਰ ਮਸੀਹ, ਸਰਬਜੀਤ ਸਿੰਘ ਨੰਗਲ ਲੁਬਾਣਾ, ਸੈਕਟਰ ਪ੍ਰਧਾਨ ਭਜਨ ਸਿੰਘ, ਅਵਤਾਰ ਸਿੰਘ ਨਿੱਕਾ ਚੱਕੋਕੀ, ਜਸਵਿੰਦਰ ਸਿੰਘ ਨਿੱਕੀ ਮਿਆਣੀ, ਸੁਰਜੀਤ ਸਿੰਘ ਮਾਡਲ ਟਾਊਨ, ਸੁਖਵੰਤ ਸਿੰਘ ਚੋਗਾਵਾਂ (ਕੈਸ਼ੀਅਰ), ਮਲਕੀਤ ਸਿੰਘ ਢਿਲਵਾਂ, ਅਜੀਤ ਸਿੰਘ ਮੰਡ ਤਲਵੰਡੀ, ਹਰਮਨ ਚੱਕੋਕੀ, ਸਤਪਾਲ ਭੱਟੀ, ਰਾਕੇਸ਼ ਕੁਮਾਰ ਚੋਪਡ਼ਾ, ਇੰਦਰਜੀਤ ਸਿੰਘ, ਜੀਵਨ ਕੁਮਾਰ, ਜਗਜੀਤ ਸਿੰਘ ਜੱਗਾ ਅਤੇ ਬਲਦੇਵ ਸਿੰਘ ਤਲਵੰਡੀ (ਕੂਕਾ) ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ’ਚ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਿਹਤ ਸਹੂਲਤ ਲਈ ਸਿਹਤ ਵਿਭਾਗ ਵਲੋਂ ਅੱਠ ਮੋਬਾਈਲ ਮੈਡੀਕਲ ਟੀਮਾਂ ਤਾਇਨਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।