23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਕਪੂਰਥਲਾ, 23 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਆਰੰਭ ਵਿਚ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤੇ। ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਲ ਹੋਈ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਐਮ.ਡੀ. ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪ੍ਰਿੰਸੀਪਲ ਡਾ. ਦੀਪਕ ਅਰੋਡ਼ਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਤੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੀ ਸੰਗੀਤ ਅਧਿਆਪਕਾ ਰਵਿੰਦਰਜੀਤ ਤੇ ਸੁਖਪ੍ਰੀਤ, ਡਾਂਸ ਅਧਿਆਪਕਾ ਸਰੁਤੀ, ਆਰਟ ਐਂਡ ਕਰਾਫ਼ਟ ਅਧਿਆਪਕਾ ਸੁਕਰਮਾ, ਨਵਨੀਤ ਆਂਗਰਾ, ਸਸ਼ੀ, ਨਿਮਰਤਾ ਤੇ ਗੁਰਪ੍ਰੀਤ ਸੰਧੂ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਪਿਛਲੀ ਖ਼ਬਰ ਗੁ. ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਪ੍ਰਕਾਸ਼ ਪੁਰਬ ਸਮਾਗਮ 29 ਨੂੰ ਅਗਲੀ ਖ਼ਬਰ ਸਵੈ ਗਣਨਾ ਮੁਹਿੰਮ ਤਹਿਤ ਡੀ.ਸੀ. ਤੇ ਏ.ਡੀ.ਸੀ. ਨੇ ਅਧਿਕਾਰਤ ਪੋਰਟਲ ਰਾਹੀਂ ਆਪਣੀ ਜਾਣਕਾਰੀ ਆਨਲਾਈਨ ਦਰਜ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।