ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਅਰਬਨ ਸਟੇਟ ਵਿਚ ਪ੍ਰਕਾਸ਼ ਦਿਹਾਡ਼ਾ ਮਨਾਇਆ
ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਫਗਵਾਡ਼ਾ ਅਰਬਨ ਸਟੇਟ ਦੀ ਸਮੁੱਚੀ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ’ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ’ਚ ਭਾਈ ਬਲਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ।
ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਫਗਵਾਡ਼ਾ ਅਰਬਨ ਸਟੇਟ ਦੀ ਸਮੁੱਚੀ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ’ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ’ਚ ਭਾਈ ਬਲਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ। ਉਪਰੰਤ ਭਾਈ ਜਗਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਮਸ਼ੇਰ ਸਿੰਘ ਗੁਰਦੁਆਰਾ ਚੌਡ਼ਾ ਖੂਹ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ’ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ: ਰਾ ਜ ਕੁਮਾਰ ਚੱਬੇਵਾਲ, ਮੈਡਮ ਅਨੀਤਾ ਸੋਮ ਪ੍ਰਕਾਸ਼, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਮੇਅਰ ਰਾਮਪਾਲ ਉੱਪਲ , ਬੰਟੀ ਵਾਲੀਆ, ਅਵਤਾਰ ਸਿੰਘ ਭੁੰਗਰਨੀ, ਹਰਵਿੰਦਰ ਸਿੰਘ ਲਵਲੀ ਵਾਲੀਆ ਪ੍ਰਧਾਨ, ਬਲਜਿੰਦਰ ਸਿੰਘ ਠੇਕੇਦਾਰ, ਸਤਨਾਮ ਸਿੰਘ ਧਾਲੀਵਾਲ, ਅਵਤਾਰ ਸਿੰਘ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਇਕਬਾਲ ਸਿੰਘ ਪਰਮਾਰ, ਸ਼ਰਨਜੀਤ ਸਿੰਘ, ਦਵਿੰਦਰਵੀਰ ਸਿੰਘ, ਸ਼ਰਨਜੀਤ ਸਿੰਘ, ਬਹਾਦਰ ਸਿੰਘ ਸੰਗਤਪੁਰ, ਚੇਅਰਮੈਨ ਅਨੁਰਾਗ ਮਾਨਖੰਡ ਆਦਿ ਸੰਗਤਾਂ ਹਾਜ਼ਰ ਸਨ।