ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਇਆ ਨਗਰ ਕੀਰਤਨ
ਢਿਲਵਾਂ, 24 ਨਵੰਬਰ (ਪ੍ਰਵੀਨ ਕੁਮਾਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵੱਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ । ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਪਿੱਛੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਸਨ ।
ਸੰਗਤਾਂ ਦੀ ਸੇਵਾ ਲਈ ਫ਼ਲ ਫਰੂਟ ਵਰਤਾਉਣ ਤੋਂ ਪਹਿਲਾ ਸੇਵਾਦਾਰ।
25-11-2026