24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੋਗਾ ਦੀ ਮਹਾਂ ਰੈਲੀ ਮੌਕੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ-ਦਲਜੀਤ ਰਾਜੂ

ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ 26 ਨਵੰਬਰ ਨੂੰ ਮੋਗਾ ਵਿਚ ਕੀਤੀ ਜਾਣ ਵਾਲੀ ਮਹਾਂ ਰੈਲੀ ਮੌਕੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਹ ਗੱਲ ਦਲਜੀਤ ਸਿੰਘ ਰਾਜੂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਕਪੂਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਅਜੀਤ ਡੈਸਕ 25-11-2026
ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ 26 ਨਵੰਬਰ ਨੂੰ ਮੋਗਾ ਵਿਚ ਕੀਤੀ ਜਾਣ ਵਾਲੀ ਮਹਾਂ ਰੈਲੀ ਮੌਕੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਹ ਗੱਲ ਦਲਜੀਤ ਸਿੰਘ ਰਾਜੂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਕਪੂਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੇ ਲਗਭਗ 5 ਸਾਲਾਂ ਦੇ ਰਾਜ ਦੌਰਾਨ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ‘ਆਪ’ ਦੇ ਕਪੂਰਥਲਾ ਹਲਕੇ ਤੋਂ ਉਮੀਦਵਾਰ ਦਵਿੰਦਰਪਾਲ ਸਿੰਘ ਹੰਸਪਾਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਾਰਟੀ ਵਲੋਂ ਮੋਗਾ ਵਿਚ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਧ ਚਡ਼੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਨਿਗਮ ਦੇ ਸਾਬਕਾ ਮੇਅਰ ਨਰਿੰਦਰ ਸਿੰਘ ਮਨਸੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਵਿਰਾਸਤ ਸੇਵਾ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਐਸ.ਸੀ. ਵਿੰਗ ਦੇ ਹਲਕਾ ਇੰਚਾਰਜ ਵਿਕਾਸ ਸਿੱਧੀ, ਬ੍ਰਾਹਮਣ ਵੈੱਲਫੇਅਰ ਬੋਰਡ ਦੇ ਚੇਅਰਮੈਨ ਸਮੀਰ ਸ਼ਰਮਾ, ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਕੌਰ ਕਪੂਰ, ਕੌਂਸਲਰ ਗੌਰਵ ਕੰਡਾ, ਸੀਨੀਅਰ ਆਗੂ ਕਰਨ ਮਹਾਜਨ, ਰਾਮਗਡ਼੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਜਸਪਾਲ ਸਿੰਘ ਪਨੇਸਰ, ਪਰਜਾਪਤ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ, ਬਲਾਕ ਪ੍ਰਧਾਨ ਦੀਪਕ ਕੁਮਾਰ, ਯੂਥ ਆਗੂ ਕਨਵ ਪਾਸੀ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਰੱਜਤ ਸਿੱਧੀ, ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਕੌਰ ਕਪੂਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ,ਖੜਗੇ ਤੇ ਰਾਹੁਲ ਨੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਅਗਲੀ ਖ਼ਬਰ ਕਾਲਾ ਸੰਘਿਆਂ ’ਚ ਨਗਰ ਕੀਰਤਨ ’ਤੇ ਲੱਗੀਆਂ ਭਾਰੀ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।