26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅੰਮ੍ਰਿਤਸਰ ਚੁੰਗੀ ਨੇਡ਼ੇ ਖੋਖਿਆਂ ਦੇ ਪਿਛਲੇ ਪਾਸੇ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.

ਅਜੀਤ ਡੈਸਕ 26-11-2026
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅੰਮ੍ਰਿਤਸਰ ਚੁੰਗੀ ਨੇਡ਼ੇ ਖੋਖਿਆਂ ਦੇ ਪਿਛਲੇ ਪਾਸੇ ਇਕ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਤੋਂ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਚੁੰਗੀ ਨੇਡ਼ੇ ਖੋਖਿਆਂ ਦੇ ਪਿਛਲੇ ਪਾਸੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਜਿਸ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸਦੀ ਸ਼ਨਾਖ਼ਤ ਲਈ ਨੇਡ਼ਲੇ ਇਲਾਕਿਆਂ ਵਿਚ ਪੁੱਛਗਿੱਛ ਕੀਤੀ ਗਈ ਪਰ ਉਸਦੀ ਸ਼ਨਾਖ਼ਤ ਨਾ ਹੋਣ ’ਤੇ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਸ਼ਨਾਖ਼ਤ ਲਈ ਰਖਵਾ ਦਿੱਤੀ ਗਈ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਪਿੰਡ ਅੰਮ੍ਰਿਤਪੁਰ ਵਿਖੇ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਪੁਲਿਸ ਨੂੰ ਦੱਸਣ ਤੋਂ ਬਾਅ... ਅਗਲੀ ਖ਼ਬਰ dffd

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।