26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਨ.ਐਚ.ਐਮ. ਕਰਮਚਾਰੀਆਂ ਵਲੋਂ ਹਡ਼ਤਾਲ ਜਾਰੀ

ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ ਸਬੰਧੀ ਮੰਗਾਂ ਪੂਰੀਆਂ ਨਾ ਹੋਣ ਕਰਕੇ ਐਨ. ਐਚ.

ਅਜੀਤ ਡੈਸਕ 26-11-2026
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ ਸਬੰਧੀ ਮੰਗਾਂ ਪੂਰੀਆਂ ਨਾ ਹੋਣ ਕਰਕੇ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਧਰਨਾ ’ਤੇ ਹਡ਼ਤਾਲ ਜਾਰੀ ਹੈ। ਇਸ ਮੌਕੇ ਰੋਹ ’ਚ ਆਏ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਐਨ.ਐਚ. ਐਮ ਪੰਜਾਬ ਦੇ ਸਾਰੇ ਹੀ ਕਰਮਚਾਰੀ ਆਪਣਾ ਓ.ਪੀ.ਡੀ, ਲੈਬ ਆਨਲਾਈਨ ਆਫਲਾਈਨ ਕੰਮ ਬੰਦ ਕਰਕੇ 30 ਨਵੰਬਰ ਤੱਕ ਹਡ਼ਤਾਲ ’ਤੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਰਾਮ ਸਿੰਘ ਨੇ ਕਿਹਾ ਕਿ 25 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਨੂੰ ਸਰਕਾਰ ਵਲੋਂ ਹੁਣ 27 ਨਵੰਬਰ ਨੂੰ ਕਰ ਦਿੱਤੀ ਗਈ ਹੈ ਜਿਸ ਕਾਰਨ ਯੂਨੀਅਨ ਵਿਚ ਰੋਸ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਮਰਨ ਵਰਤ/ਭੁੱਖ ਹਡ਼ਤਾ ਲ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲ੍ਹਣ, ਡਾਕਟਰ ਨਵਪ੍ਰੀਤ ਕੌਰ, ਗੁਰਵਿੰਦਰ ਸਿੰਘ, ਗੁਰਿੰਦਰ, ਪੰਕਜ ਵਾਲੀਆ, ਨਵਨੀਤ ਕੌਰ, ਮਨੀਸ਼ ਕੁਮਾਰ, ਵਿਨੈ, ਪ੍ਰਿਯੰਕਾ ਸ਼ਰਮਾ, ਹਰਪ੍ਰੀਤ ਸਿੰਘ, ਜੋਤੀ ਆਨੰਦ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਵਲੋਂ ਲੋਡ਼ਵੰਦਾਂ ਨੂੰ ਰਜਾਈਆਂ ਵੰਡੀਆਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ ਸਜਾਇਆ ਬੀਬੀ ਜਗੀਰ ਕੌਰ ਨੇ ਕੀਤੀ ਸ਼ਿਰਕਤ- ਵੱਖ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।