26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਭੁਲੱਥ ਨਿਯੁਕਤ ਕਰਨ ’ਤੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ’ਤੇ ਪਾਰਟੀ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਗੱਲਬਾਤ ਕਰਦਿਆਂ ਡਾ : ਬਲਵੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਨੇ ਕਿਹਾ ਕਿ ਬਾਈ ਨਛੱਤਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਹਲਕਾ ਭੁਲੱਥ ’ਚ ਵਿਚਰ ਰਹੇ ਹਨ ਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਾਸਤੇ ਦਿਨ ਰਾਤ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਈ ਨਛੱਤਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ’ਤੇ ਪਾਰਟੀ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਗੱਲਬਾਤ ਕਰਦਿਆਂ ਡਾ : ਬਲਵੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਨੇ ਕਿਹਾ ਕਿ ਬਾਈ ਨਛੱਤਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਹਲਕਾ ਭੁਲੱਥ ’ਚ ਵਿਚਰ ਰਹੇ ਹਨ ਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਾਸਤੇ ਦਿਨ ਰਾਤ ਸਰਗਰਮੀ ਨਾਲ ਕੰਮ ਕਰ ਰਹੇ ਹਨ। ਜਿਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨਤੀਜੇ ਕਾਫ਼ੀ ਸਾਰਥਕ ਆਉਣਗੇ। ਉਨ੍ਹਾਂ ਹਲਕਾ ਭੁਲੱਥ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਾਈ ਨਛੱਤਰ ਸਿੰਘ ਨੂੰ ਹਲਕਾ ਭੁਲੱਥ ਦੇ ਇੰਚਾਰਜ ਨਿਯੁਕਤ ਕਰਕੇ ਸੇਵਾ ਦਾ ਮੌਕਾ ਦਿੱਤਾ ਹੈ। ਜਿਸ ਕਰਕੇ ਵੋਟਰ ਵੱਡੇ ਪੱਧਰ ਤੇ ਹਲਕੇ ’ਚੋਂ ਵੋਟਾਂ ਪਾ ਕੇ ਬਾਈ ਨਛੱਤਰ ਸਿੰਘ ਨੂੰ ਜਿਤਾਉਣਗੇ। ਇਸ ਮੌਕੇ ਨੰਬਰਦਾਰ ਦਲਜੀਤ ਸਿੰਘ ਤੇ ਸਰਬਜੀਤ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦੀਪ ਸਿੰਘ ਧੰਜਲ ਨੂੰ ਰਾਜਸੀ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਪਿੰਡ ਮੇਤਲਾ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਨਵੀਂ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।