27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਿਸਾਨਾਂ ਵਲੋਂ ਸ਼ੂਗਰ ਮਿੱਲ ਦੇ ਬਾਹਰ ਧਰਨਾ

ਸੁਭਾਨਪੁਰ, 26 ਨਵੰਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਖ਼ਾਸ ਮੁਖ਼ਬਰ ਦੀ ਇਤਲਾਹ ’ਤੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.

ਅਜੀਤ ਡੈਸਕ 27-11-2026
ਸੁਭਾਨਪੁਰ, 26 ਨਵੰਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਖ਼ਾਸ ਮੁਖ਼ਬਰ ਦੀ ਇਤਲਾਹ ’ਤੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਮਨਦੀਪ ਸਿੰਘ ਅੱਡਾ ਸੁਭਾਨਪੁਰ ਚੌਕ ਵਿਚ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਕਿ ਪ੍ਰੀਤਮ ਸਿੰਘ ਉਰਫ਼ ਲਾਡੀ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਹਮੀਰਾ ਜੋ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ। ਅੱਜ ਵੀ ਆਪਣੇ ਕਿਸੇ ਗਾਹਕ ਦੀ ਉਡੀਕ ਵਿਚ ਹਮੀਰੇ ਦੇ ਅੱਡੇ ’ਚ ਖਡ਼੍ਹਾ ਹੈ। ਅਗਰ ਹੁਣੇ ਰੇਡ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦਾ ਹੈ। ਏ.ਐਸ.ਆਈ. ਮਨਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਜਾ ਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਨੂੰ ਜਦੋਂ ਉਸ ਦਾ ਨਾਂਅ ਪੱਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਪ੍ਰੀਤਮ ਸਿੰਘ ਉਰਫ਼ ਲਾਡੀ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਹਮੀਰਾ ਦੱਸਿਆ। ਏ. ਐਸ.ਆਈ. ਮਨਦੀਪ ਸਿੰਘ ਨੇ ਦੱਸਿਆ ਕੇ ਉਕਤ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕੇ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਨੂੰ ਦੇਣ ਲਈ ਇੱਥੇ ਖਡ਼੍ਹਾ ਸੀ।
ਪਿਛਲੀ ਖ਼ਬਰ ਮੋਟਰਸਾਈਕਲ ਕਾਰ ਦੀ ਟੱਕਰ ਨਾਲ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਨੌਜਵਾਨ ਦੀ ਮੌਤ ਅਗਲੀ ਖ਼ਬਰ ਡੇਰਾ ਪੰਡਵਾ ਵਿਖੇ ਪ੍ਰਕਾਸ਼ ਦਿਹਾਡ਼ਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।