27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਭੋਪਾਲ ਜਠੇਰੇ ਵਿਚ ਕੀਰਤਨ ਦਰਬਾਰ 29 ਨੂੰ-ਨਿੱਝਰ, ਭਾਟੀਆ

ਕਪੂਰਥਲਾ, 26 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 27-11-2026
ਕਪੂਰਥਲਾ, 26 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲਡ਼ੀ ਤਹਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਭੋਪਾਲ ਜਠੇਰੇ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮਾਸਟਰ ਸੁਖਜਿੰਦਰ ਸਿੰਘ ਨਿੱਝਰ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 29 ਨਵੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ। ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਤੇ ਭਾਈ ਗੁਰਪ੍ਰੀਤ ਸਿੰਘ ਮੁਕਤਸਰ ਸਾਹਿਬ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ।
ਪਿਛਲੀ ਖ਼ਬਰ ਢਿਲਵਾਂ ਨਗਰ ਪੰਚਾਇਤ ਵਲੋਂ ਫੋਗਿੰਗ ਕਰਵਾਈ ਅਗਲੀ ਖ਼ਬਰ ਮੋਟਰਸਾਈਕਲ ਕਾਰ ਦੀ ਟੱਕਰ ਨਾਲ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।