ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ
ਹੁਸੈਨਪੁਰ, 27 ਨਵੰਬਰ (ਤਰਲੋਚਨ ਸਿੰਘ ਸੋਢੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਤਿਉਹਾਰ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਾਮ ਨੂੰ ਸੁਖਮਨੀ ਸਤਿਸੰਗ ਜਥਾ ਬੀਬੀਆਂ ਦਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ।
ਅਜੀਤ ਡੈਸਕ
28-11-2026