28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਗਰ ਪੰਚਾਇਤ ਬੇਗੋਵਾਲ ਵਿਖੇ ਮਦਨ ਸਿੰਘ ਨੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਵਿਖੇ ਸੇਵਾਵਾਂ ਨਿਭਾ ਰਹੇ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਦੇ ਤਬਾਦਲੇ ਤੋਂ ਬਾਅਦ ਅੱਜ ਮਦਨ ਸਿੰਘ ਨੇ ਨਵੇਂ ਕਾਰਜ ਸਾਧਕ ਅਫ਼ਸਰ ਵਜੋਂ ਨਗਰ ਪੰਚਾਇਤ ਬੇਗੋਵਾਲ ਵਿਖੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਆਉਣ ਤੇ ਸਮੂਹ ਸਟਾਫ਼ ਤੇ ਨਗਰ ਪੰਚਾਇਤ ਦੇ ਪ੍ਰਧਾਨ ਦਲਜੀਤ ਕੌਰ ਤੇ ਇਕੱਤਰ ਕੌਂਸਲਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ।

ਅਜੀਤ ਡੈਸਕ 28-11-2026
ਬੇਗੋਵਾਲ , 27 ਨਵੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਵਿਖੇ ਸੇਵਾਵਾਂ ਨਿਭਾ ਰਹੇ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਦੇ ਤਬਾਦਲੇ ਤੋਂ ਬਾਅਦ ਅੱਜ ਮਦਨ ਸਿੰਘ ਨੇ ਨਵੇਂ ਕਾਰਜ ਸਾਧਕ ਅਫ਼ਸਰ ਵਜੋਂ ਨਗਰ ਪੰਚਾਇਤ ਬੇਗੋਵਾਲ ਵਿਖੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਆਉਣ ਤੇ ਸਮੂਹ ਸਟਾਫ਼ ਤੇ ਨਗਰ ਪੰਚਾਇਤ ਦੇ ਪ੍ਰਧਾਨ ਦਲਜੀਤ ਕੌਰ ਤੇ ਇਕੱਤਰ ਕੌਂਸਲਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਨੇ ਜਿੱਥੇ ਸਮੂਹ ਸਟਾਫ਼ ਤੇ ਨਗਰ ਪੰਚਾਇਤ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ ਦੇ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨਗੇ ਤਾਂ ਜੋ ਨਗਰ ਪੰਚਾਇਤ ਬੇਗੋਵਾਲ ਵਿਖੇ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਬੇਗੋਵਾਲ ਵੱਲੋਂ ਕਸਬੇ ਵਿਚ ਹੋਣ ਵਾਲੇ ਸਾਰੇ ਨਜਾਇਜ਼ ਕੰਮਾਂ ਨੂੰ ਵੇਖਦੇ ਹੋਏ ਸਮੂਹ ਨਗਰ ਪੰਚਾਇਤ ਦੇ ਸਹਿਯੋਗ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਦਿਲਜੀਤ ਕੌਰ ਨੇ ਜਿੱਥੇ ਨਵੇਂ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਦਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਸਾਰੀ ਟੀਮ ਉਨ੍ਹਾਂ ਨਾਲ ਹਰ ਕੰਮ ਵਿਚ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਪ੍ਰਧਾਨ ਦਲਜੀਤ ਕੌਰ, ਕੌਂਸਲਰ ਦਿਲਜੀਤਮ ਸਿੰਘ ਮੰਡਾ, ਕੌਂਸਲਰ ਬਲਕਾਰ ਸਿੰਘ ਤੋਂ ਇਲਾਵਾ ਇੰਸਪੈਕਟਰ ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਪਰਮਿੰਦਰ ਕੌਰ, ਜਸਵਿੰਦਰ ਕੌਰ, ਅਕਾਊਂਟੈਂਟ ਸੰਤੋਖ ਲਾਲ, ਜੂਨੀਅਰ ਸਹਾਇਕ ਚੰਦਰ ਮੋਹਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਟਰੈਕਟਰਾਂ ਨਾਲ ਸਟੰਟਬਾਜ਼ੀ ਕਰਨ ਵਾਲੇ 2 ਨੌਜਵਾਨਾਂ ਸਮੇਤ 50/60 ਅਣਪਛਾਤਿਆਂ ’ਤੇ ਮਾਮਲਾ ਦਰਜ ਅਗਲੀ ਖ਼ਬਰ ਉੱਘੇ ਗਜ਼ਲਗੋ ਜਨਕਪ੍ਰੀਤ ਸਿੰਘ ਬੇਗੋਵਾਲ ਦਾ ਭਲਕੇ ਹੋਵੇਗਾ ‘ਰਾਜ ਕੁਮਾਰ ਕੁਮਰਾ ਯਾਦਗਾਰੀ ਪੁਰਸਕਾਰ’ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।