ਬਾਲ ਵਿਆਹ ਰੋਕਣਾ ਸਮਾਜ ਦੀ ਵੱਡੀ ਜ਼ਿੰਮੇਵਾਰੀ-ਸਰਪੰਚ ਸੰਨੀ ਰੱਤਡ਼ਾ
ਫੱਤੂਢੀਂਗਾ, 28 ਨਵੰਬਰ (ਬਲਜੀਤ ਸਿੰਘ)-ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਸੀ ਡੀ ਪੀ ਓ ਢਿਲਵਾਂ ਸ੍ਰੀਮਤੀ ਖੁਸਮੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਰੱਤਡ਼ਾ ਦੀ ਪੰਚਾਇਤ ਦੇ ਸਹਿਯੋਗ ਨਾਲ ਸ੍ਰੀਮਤੀ ਜਸਵਿੰਦਰ ਕੌਰ ਆਂਗਣਵਾਡ਼ੀ ਵਰਕਰ ਅਤੇ ਸਾਬਕਾ ਸਰਪੰਚ ਦੀ ਅਗਵਾਈ ਹੇਠ ਪਿੰਡ ਵਿਚ ਬਾਲ ਵਿਆਹ ਰੋਕਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਮੀਟਿੰਗ ਕੀਤੀ ਗਈ ਅਤੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸਰਪੰਚ ਸੰਨੀ ਰੱਤਡ਼ਾ ਨੇ ਦੱਸਿਆ ਕਿ ਸਰਕਾਰ ਦਾ ਇਹ ਇਕ ਵਧੀਆ ਉਪਰਾਲਾ ਹੈ ਕਿ ਸਮਾਜ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਬਾਲ ਵਿਆਹ ਰੋਕਣ ਸਬੰਧੀ ਜਾਗਰੂਕਤਾ ਮਾਰਚ ਦੀ ਮੁਹਿੰਮ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਹੈ।
ਅਜੀਤ ਡੈਸਕ
29-11-2026