29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

5 ਨੂੰ ਪਿੰਡ ਇਬਰਾਹੀਮਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਲੋਕ ਮਿਲਣੀ

ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ 5 ਦਸੰਬਰ ਨੂੰ ਦੁਪਹਿਰ 3 ਵਜੇ ਬਲਾਕ ਨਡਾਲਾ ਦੇ ਪਿੰਡ ਇਬਰਾਹੀਮਵਾਲ ਵਿਖੇ ਲੋਕ-ਮਿਲਣੀ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਸਮਾਗਮ ਨਡਾਲਾ-ਬੇਗੋਵਾਲ ਰੋਡ ’ਤੇ ਸਥਿਤ ਅੱਡਾ ਇਬਰਾਹੀਮਵਾਲ ਪਾਰਕ ਵਿਖੇ ਹੋਵੇਗਾ।

ਡੀ. ਸੀ. ਕਪੂਰਥਲਾ ਅਕਾਸ਼ ਬਾਂਸਲ ਅਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਇਬਰਾਹੀਮਵਾਲ ਵਿਖੇ ਸਥਿਤੀ ਦਾ ਲਿਆ ਜਾਇਜ਼ਾ 29-11-2026
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ 5 ਦਸੰਬਰ ਨੂੰ ਦੁਪਹਿਰ 3 ਵਜੇ ਬਲਾਕ ਨਡਾਲਾ ਦੇ ਪਿੰਡ ਇਬਰਾਹੀਮਵਾਲ ਵਿਖੇ ਲੋਕ-ਮਿਲਣੀ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਸਮਾਗਮ ਨਡਾਲਾ-ਬੇਗੋਵਾਲ ਰੋਡ ’ਤੇ ਸਥਿਤ ਅੱਡਾ ਇਬਰਾਹੀਮਵਾਲ ਪਾਰਕ ਵਿਖੇ ਹੋਵੇਗਾ। ਮੁੱਖ ਮੰਤਰੀ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਤੇ ਹੋਰ ਆਗੂਆਂ ਨਾਲ ਪ੍ਰਸਤਾਵਿਤ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਬੈਠਣ ਦੇ ਪ੍ਰਬੰਧਾਂ, ਆਵਾਜਾਈ ਦੇ ਸੁਚਾਰੂ ਸੰਚਾਲਨ, ਸੁਰੱਖਿਆ ਪ੍ਰਬੰਧਾਂ, ਪਾਰਕਿੰਗ ਸਹੂਲਤਾਂ ਅਤੇ ਹੋਰ ਲੋਡ਼ੀਂਦੇ ਇੰਤਜ਼ਾਮਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ-ਮਿਲਣੀ ਪ੍ਰੋਗਰਾਮ ਲਈ ਅਗਾਊਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਏ. ਡੀ. ਸੀ. ਜਨਰਲ ਸ਼ਿਖਾ ਭਗਤ, ਐਸ. ਡੀ. ਐਮ. ਭੁਲੱਥ ਰੁਪਿੰਦਰ ਪਾਲ ਸਿੰਘ, ਡੀ. ਐਸ. ਪੀ. ਭੁਲੱਥ ਪੰਕਜ ਸ਼ਰਮਾ, ਐਸ. ਡੀ. ਓ. ਪੀ. ਡਬਲਿਊ. ਡੀ. ਰਜਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ, ਰਿਟਾਇਰਡ ਡੀ. ਐਸ. ਪੀ. ਲਖਵਿੰਦਰ ਸਿੰਘ, ਹਰਬੰਸ ਸਿੰਘ ਘੱਗ, ਸੈਂਨਟਰੀ ਇੰਸਪੈਕਟਰ ਸੰਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋਡ਼ ਪੰਜਾਬ ਵਿਚ ਮੁਡ਼ ਸਰਕਾਰ ਬਣਾਵੇਗਾ-ਬੀਬੀ ਜਗੀਰ ਕੌਰ ਕਸਬਾ ਭੁਲੱਥ ਵਿਖੇ ਅਕਾਲੀ-ਭਾਜਪਾ ਗੱਠਜੋਡ਼... ਅਗਲੀ ਖ਼ਬਰ ਸਮਾਜ ਦੇ ਬਿਹਤਰ ਭਵਿੱਖ ਲਈ ਨੌਜਵਾਨਾਂ ਨੂੰ ਜੁਗਤਾਂ ਬਣਾਉਣ ਲਈ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋਡ਼-ਡਾ. ਰਜੇਸ਼ ਗਰੋਵਰ ਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।