ਵਾਰਡ ਨੰਬਰ 21 ਮਾ. ਸਾਧੂ ਰਾਮ ਨਗਰ ਦੇ ਵਸਨੀਕਾਂ ਨੂੰ ਆਨਲਾਈਨ ਜਨਗਣਨਾ ਸੰਬੰਧੀ ਕੀਤਾ ਜਾਗਰੂਕ
ਫਗਵਾਡ਼ਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਭਾਰਤ ਸਰਕਾਰ ਵੱਲੋਂ ਕੀਤੀ ਜਾ ਰਹੀ ਜਨਗਣਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਪ੍ਰਕਿਰਿਆ ਵਿਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਮੰਤਵ ਨਾਲ ਨਗਰ ਕੌਂਸਲ ਫਗਵਾਡ਼ਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਵਾਰਡ ਨੰਬਰ 21 ਦੇ ਮੁਹੱਲਾ ਸਾਧੂ ਰਾਮ ਨਗਰ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਕਾਰੀ ਨੁਮਾਇੰਦਿਆਂ ਮਨਪ੍ਰੀਤ ਅਤੇ ਬੰਦਨਾ ਰਾਣੀ ਨੇ ਮੁਹੱਲਾ ਵਾਸੀਆਂ ਨੂੰ ਆਨਲਾਈਨ ਸਵੈ-ਜਨਗਣਨਾ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅਜੀਤ ਡੈਸਕ
29-11-2026