07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਲੋਕ ਅਟਵਾਲ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾਉਣਗੇ-ਰਾਹੁਲ ਕੌਸ਼ਲ <br/>

ਅਜੀਤ ਡੈਸਕ 07-05-2019
ਸ਼ਾਹਕੋਟ, 6 ਮਈ (ਸਚਦੇਵਾ)-ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਬਹੁਤ ਖ਼ੁਸ਼ ਹੈ, ਜਿਸ ਕਰਕੇ ਲੋਕ ਅਕਾਲੀ-ਭਾਜਪਾ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾਉਣਗੇ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਜਲੰਧਰ ਦੇ ਭਾਜਪਾ ਮੀਡੀਆ ਸੈੱਲ ਦੇ ਸਹਿ ਪ੍ਰਭਾਰੀ ਰਾਹੁਲ ਕੌਸ਼ਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਸਰਕਾਰ ਨੇ ਦੇਸ਼ 'ਚ ਬਹੁਤ ਸਾਰੇ ਵਿਕਾਸ ਦੇ ਕੰਮ ਕਰਵਾਏ ਹਨ, ਜਿਸ ਕਾਰਨ ਲੋਕ ਨਰਿੰਦਰ ਮੋਦੀ ਨੂੰ ਮੁੜ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਇਕ ਸੂਝਵਾਨ ਲੀਡਰ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ, ਜਿਸ ਕਰਕੇ ਹਲਕਾ ਸ਼ਾਹਕੋਟ ਦੇ ਲੋਕ ਡਾ. ਅਟਵਾਲ ਨੂੰ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਜਿਤਾਉਣਗੇ | ਇਸ ਮੌਕੇ ਗਗਨ, ਵਿੱਕੀ ਸਿਆਲ, ਪਵਨ ਸਿਆਲ, ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੌਧਰੀ ਸੰਤੋਖ ਸਿੰਘ ਵਲੋਂ ਗੁਰਾਇਆ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਡਾ: ਚਰਨਜੀਤ ਸਿੰਘ ਅਟਵਾਲ ਨੂੰ ਭਾਰੀ ਬਹੁਮੱਤ ਨਾਲ ਜਿਤਾਵਾਂਗੇ-ਗੁਰਪ੍ਰਤਾਪ ਸਿੰਘ ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।