06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਰਤਵਾੜਾ ਸਾਹਿਬ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 11-05-2019
ਮੁੱਲਾਂਪੁਰ ਗਰੀਬਦਾਸ, 10 ਮਈ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਸੰਸਥਾਪਕ ਸੰਤ ਵਰਿਆਮ ਸਿੰਘ ਵਲੋਂ ਸਥਾਪਿਤ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦਾ 10ਵੀਂ ਸ਼੍ਰੇਣੀ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਕੁੱਲ 92 ਬੱਚਿਆਂ ਵਿਚੋਂ 35 ਬੱਚੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ, ਜਿਨ੍ਹਾਂ 'ਚੋਂ ਰਮਨਦੀਪ ਕੌਰ 94.8 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲੇ, ਜਸਕੀਰਤ ਕੌਰ 94.2 ਫ਼ੀਸਦੀ ਅੰਕ ਲੈ ਕੇ ਦੂਜੇ, ਅਲੀਸ਼ਾ 91.2 ਫ਼ੀਸਦੀ ਅੰਕ ਲੈ ਕੇ ਤੀਜੇ ਅਤੇ ਜਸਲੀਨ ਕੌਰ 90 ਫ਼ੀਸਦੀ ਅੰਕ ਲੈ ਕੇ ਚੌਥੇ ਸਥਾਨ 'ਤੇ ਰਹੀ ਹੈ | ਇਸ ਤੋਂ ਇਲਾਵਾ 45 ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਵਿਚ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ |
ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ: ਜਸਵੰਤ ਸਿੰਘ ਅਤੇ ਪਿ੍ੰਸੀਪਲ ਰਿਤੂ ਓਬਰਾਏ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਸਮੁੱਚੇ ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਵਲੋਂ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਭਵਿੱਖ 'ਚ ਹੋਰ ਵੀ ਸਖ਼ਤ ਮਿਹਨਤ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ |

ਪਿਛਲੀ ਖ਼ਬਰ ਹਲਕਾ ਖਰੜ ਅੰਦਰ 'ਆਪ' ਪਾਰਟੀ ਦੇ ਅਹੁਦੇਦਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ <br/> ਅਗਲੀ ਖ਼ਬਰ ਡੀ. ਏ. ਵੀ. ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।