06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਹਲਕਾ ਖਰੜ ਅੰਦਰ 'ਆਪ' ਪਾਰਟੀ ਦੇ ਅਹੁਦੇਦਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ <br/>

'ਆਪ' ਪਾਰਟੀ ਦੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਅਹੁਦੇਦਾਰਾਂ ਤੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ | ਤਸਵੀਰ : ਜੰਡਪੁਰੀ <br/> 11-05-2019
ਖਰੜ, 10 ਮਈ (ਜੰਡਪੁਰੀ)-ਅੱਜ ਹਲਕਾ ਖਰੜ ਅੰਦਰ ਆਮ ਆਦਮੀ ਪਾਰਟੀ 'ਆਪ' ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 'ਆਪ' ਦੇ ਖਰੜ ਸ਼ਹਿਰੀ ਦੇ ਪ੍ਰਧਾਨ ਅਵਤਾਰ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਅਜੀਤ ਸਿੰਘ, ਭਾਗ ਸਿੰਘ, ਹਾਕਮ ਸਿੰਘ, ਮੋਹਨ ਸਿੰਘ, ਅਮਰਜੀਤ ਸਿੰਘ ਬਡਾਲੀ, ਹਰਭਜਨ ਸਿੰਘ ਬਡਾਲੀ ਆਦਿ ਸਮੇਤ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕੰਗ ਨੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਸਾਰੇ 'ਆਪ' ਆਗੂਆਂ ਤੇ ਵਰਕਰਾਂ ਦਾ ਭਰਵਾਂ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ ਸ਼ਿਵਾਲਿਕ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਅਤੇ ਖਰੜ ਹਲਕੇ ਅੰਦਰ ਜਗਮੋਹਨ ਸਿੰਘ ਕੰਗ ਦੀ ਯੋਗ ਅਗਵਾਈ 'ਤੇ ਪੂਰਾ ਭਰੋਸਾ ਹੈ ਅਤੇ ਉਹ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਿਤਾਉਣ ਲਈ ਪੂਰੀ ਵਾਹ ਲਗਾ ਦੇਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਭੋਲਾ ਅਤੇ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਡੇਰਾਬੱਸੀ ਵਿਖੇ ਖੋਲਿ੍ਹਆ ਚੋਣ ਦਫ਼ਤਰ <br/> ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।