04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਸ਼ਰਤਾਂ ਪੂਰੀਆਂ ਕਰਨ ਵਾਲੇ ਕਰੱਸ਼ਰਾਂ ਦੀ ਹੀ ਰਜਿਸਟ੍ਰੇਸ਼ਨ ਨਵਿਆਈ ਜਾਵੇਗੀ- ਏ. ਡੀ. ਸੀ.

ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਮਾਈਨਿੰਗ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜ਼ਿਲ੍ਹੇ ਵਿਚਲੇ ਉਨ੍ਹਾਂ ਹੀ ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਨਵਿਆਈ ਜਾਵੇਗੀ, ਜੋ ਜੰਗਲਾਤ ਤੇ ਮਾਈਨਿੰਗ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣਗੇ | ਉਨ੍ਹਾਂ ਕਿਹਾ ਕਿ ਕਰੱਸ਼ਰ ਮਾਲਕਾਂ ਵਲੋਂ ਮਨਮਰਜ਼ੀ ਕਰਨ ਸਬੰਧੀ ਜ਼ਿਲ੍ਹੇ ਭਰ ਵਿਚੋਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਕਰੱਸ਼ਰਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਕਰੱਸ਼ਰਾਂ ਮਾਲਕਾਂ ਨੂੰ ਆਪਣੇ ਉਤਪਾਦਨ ਅਤੇ ਗਰੈਵਲ (ਕੱਚੇ ਮਾਲ) ਦੇ ਸ੍ਰੋਤ ਬਾਰੇ ਦੱਸਣਾ ਪਵੇਗਾ, ਜਿਸ ਤੋਂ ਬਾਅਦ ਹੀ ਰਜਿਸਟ੍ਰੇਸ਼ਨ ਨਵਿਆਉਣ ਸਬੰਧੀ ਫ਼ੈਸਲਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਨਵਿਆਉਣ ਵਾਸਤੇ ਜਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਉਨ੍ਹਾਂ ਦੀ ਕਾਪੀ ਸਬੰਧਿਤ ਵਿਭਾਗਾਂ ਤੋਂ ਪ੍ਰਾਪਤ ਕੀਤੀ ਜਾ ਸਕੇਗੀ |
ਪਿਛਲੀ ਖ਼ਬਰ ਵਪਾਰੀਆਂ ਨਾਲ ਧੱਕੇਸ਼ਾਹੀ ਤੋਂ ਬਾਜ ਆਵੇ ਗਮਾਡਾ- ਵਪਾਰ ਮੰਡਲ ਅਗਲੀ ਖ਼ਬਰ ਵਪਾਰੀਆਂ ਨਾਲ ਧੱਕੇਸ਼ਾਹੀ ਤੋਂ ਬਾਜ ਆਵੇ ਗਮਾਡਾ- ਵਪਾਰ ਮੰਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।