03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਕੈਪਟਨ ਸਰਕਾਰ ਬਿਜਲੀ ਦਰਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਧਨੌਨੀ

ਅਜੀਤ ਡੈਸਕ 01-06-2019
ਡੇਰਾਬੱਸੀ, 31 ਮਈ (ਗੁਰਮੀਤ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਵਾਧੇ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਤੋਂ ਬਹੁਤ ਜ਼ਿਆਦਾ ਤੰਗ ਆ ਚੁੱਕੇ ਹਨ ਕਿਉਂਕਿ ਪੰਜਾਬ ਵਿਚ ਪਹਿਲਾਂ ਹੀ ਬਿਜਲੀ ਦਰਾਂ ਕਾਫੀ ਮਹਿੰਗੀਆਂ ਸਨ ਅਤੇ ਗਰੀਬ ਆਦਮੀ ਬਿੱਲ ਦੇਣ ਵਿਚ ਅਸਮਰੱਥ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਡੇਰਾਬੱਸੀ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਧਨੌਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਪ ਪਾਰਟੀ ਹਲਕਾ ਡੇਰਾਬੱਸੀ ਦੇ ਵਫ਼ਦ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ 'ਤੇ ਅੱਜ ਐਸ. ਡੀ. ਐਮ. ਡੇਰਾਬੱਸੀ ਦੇ ਸੁਪਰਡੈਂਟ ਰਵਿੰਦਰ ਕੁਮਾਰ ਨੂੰ ਬਿਜਲੀ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਬਾਰੇ ਇਕ ਮੰਗ ਪੱਤਰ ਸੌਾਪਿਆ ਗਿਆ ਹੈ | ਉਨ੍ਹਾਂ ਪੰਜਾਬ ਵਿਚ 1 ਜੂਨ ਤੋਂ ਬਿਜਲੀ ਦਰਾਂ ਵਿਚ ਕੀਤੇ ਜਾ ਰਾਹੇ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਚ. ਐਸ. ਕੋਹਲੀ, ਦੀਪਇੰਦਰ ਸਿੰਘ, ਸਤਿੰਦਰ ਸਿੰਘ, ਰਮੇਸ਼ ਸ਼ਰਮਾ, ਜੈਪਾਲ ਸਿੰਘ, ਗੁਰਚਰਨ ਸਿੰਘ, ਰੌਣਕ ਸਿੰਘ ਅਤੇ ਉਜਾਗਰ ਸਿੰਘ ਵੀ ਹਾਜ਼ਰ ਸ਼ਨ |
ਪਿਛਲੀ ਖ਼ਬਰ ਬ੍ਰਹਮਾਕੁਮਾਰੀਜ਼ ਸੁੱਖ ਸ਼ਾਂਤੀ ਭਵਨ ਵਿਖੇ ਸਮਰ ਕੈਂਪ ਸ਼ੁਰੂ ਅਗਲੀ ਖ਼ਬਰ ਨਗਰ ਨਿਗਮ ਤੇ ਫਾਇਰ ਵਿਭਾਗ ਦੀ ਜਾਂਚ ਟੀਮ ਨੇ ਇੰਸਟੀਚਿਊਟਸ 'ਚ ਫ਼ਾਇਰ ਸੇਫ਼ਟੀ ਪ੍ਰਬੰਧਾਂ ਦਾ ਜਾਇਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।