03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਸਰਕਾਰੀ ਸਕੂਲ ਤਿਊੜ ਦੇ 4 ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ

ਅਜੀਤ ਡੈਸਕ 01-06-2019
ਖਰੜ, 31 ਮਈ (ਗੁਰਮੁੱਖ ਸਿੰਘ ਮਾਨ)- ਸਰਕਾਰੀ ਪ੍ਰਾਇਮਰੀ ਸਕੂਲ ਤਿਊੜ ਦੇ 4 ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਦੇ ਦਾਖ਼ਲੇ ਲਈ ਹੋਈ ਮੁਕਾਬਲੇ ਦੀ ਪ੍ਰੀਖਿਆ ਵਿਚ ਸਫਲਤਾ ਹਾਸਲ ਕਰਕੇ ਸਕੂਲ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਹਰਕਿ੍ਸ਼ਨ ਸਿੰਘ ਨੇ ਦੱਸਿਆ ਸਕੂਲ ਦੇ 4 ਵਿਦਿਆਰਥੀਆਂ ਨੇ ਮੁਕਾਬਲੇ ਦੀ ਪ੍ਰੀਖਿਆ ਵਿਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ 'ਚ ਕਮਲਪ੍ਰੀਤ ਕੌਰ, ਰੀਤੂ, ਤਰਨਪ੍ਰੀਤ ਸਿੰਘ ਤੇ ਗਗਨਪ੍ਰੀਤ ਸਿੰਘ ਨਾਮਕ ਵਿਦਿਆਰਥੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸਕੂਲ ਦੇ 25 ਦੇ ਕਰੀਬ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਮੂਹ ਅਧਿਆਪਕ ਰਵਿੰਦਰ ਸਿੰਘ, ਇੰਦਰਜੀਤ ਕੌਰ, ਕਮਲਜੀਤ ਕੌਰ, ਚਰਨਜੀਤ ਕੌਰ ਤੇ ਸਤਵਿੰਦਰ ਸਿੰਘ ਵਲੋਂ ਕਰਵਾਈ ਗਈ ਮਿਹਨਤ ਦੀ ਬਦੌਲਤ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ 'ਚ ਦਾਖ਼ਲਾ ਮਿਲਿਆ ਹੈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਤੇ ਹੋਰਨਾਂ ਪਿੰਡ ਦੇ ਪਤਵੰਤਿਆਂ ਨੇ ਵੀ ਖ਼ੁਸ਼ੀ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਤਿੰਨ ਸਾਲਾ ਬੱਚੀ ਦੀ ਮੌਤ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਕੰਗ ਨੇ ਖਰੜ-ਤੇਪਲਾ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।