03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਘੜੂੰਆਂ ਸਕੂਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਅਜੀਤ ਡੈਸਕ 01-06-2019
ਖਰੜ, 31 ਮਈ (ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਸਾਇੰਸ ਮਿਸਟੈ੍ਰੱਸ ਅਰਚਨਾ ਸੈਣੀ ਵਲੋਂ ਵਿਦਿਆਰਥਣਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਸਕੂਲ ਦੇ ਨੇੜੇ ਨੌ ਤੰਬਾਕੂ ਜ਼ੋਨ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸੇ ਦੌਰਾਨ ਸਕੂਲ ਪਿੰ੍ਰਸੀਪਲ ਦਵਿੰਦਰ ਕੌਰ ਵਲੋਂ ਵਿਦਿਆਰਥਣਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਗੁਆਂਢੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰ ਤੇ ਵਿਦਿਆਰਥਣਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ ਅਗਲੀ ਖ਼ਬਰ ਬਾਬਾ ਸੋਢੀ ਮੰਦਰ ਵਿਖੇ ਜਾਗਰਣ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।