02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ

ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਟ੍ਰੈਫ਼ਿਕ ਸਿੱਖਿਆ ਸੈੱਲ ਮੁਹਾਲੀ ਦੇ ਇੰਚਾਰਜ ਏ. ਐਸ. ਆਈ. ਜਨਕ ਰਾਜ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼-11 ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਿਥੇ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ, ਉਥੇ ਹੀ ਪ੍ਰਦੂਸ਼ਣ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ | ਇਸ ਦੇ ਨਾਲ ਹੀ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨੁੱਖੀ ਚੇਨ ਬਣਾ ਕੇ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪ੍ਰਦੂਸ਼ਣ ਅਤੇ ਨਸ਼ਿਆਂ ਕਾਰਨ ਮਨੁੱਖੀ ਸਰੀਰ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਵੀ ਜਾਣੂ ਕਰਵਾਇਆ | ਇਸੇ ਦੌਰਾਨ ਟ੍ਰੈਫ਼ਿਕ ਸਿੱਖਿਆ ਸੈੱਲ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨੁੱਖੀ ਚੇਨ ਬਣਾ ਕੇ ਪੋਸਟਰਾਂ ਰਾਹੀਂ ਲੋਕਾਂ ਨੂੰ ਤੰਬਾਕੂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਸੇਵਨ ਨਾਲ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਤੰਬਾਕੂ ਤੋਂ ਦੂਰ ਰਹਿਣ ਸਬੰਘੀ ਜਾਗਰੂਕ ਵੀ ਕੀਤਾ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ ਅਗਲੀ ਖ਼ਬਰ ਹਰਸ਼ਪਾਲ ਨੇ ਖਰੜ ਦੇ ਟ੍ਰੈਫ਼ਿਕ ਪੁਲਿਸ ਇੰਚਾਰਜ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।