03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਦੋ ਆਈ.ਏ.ਐਸ. ਅਧਿਕਾਰੀ ਬਦਲੇ

ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਦੋ ਆਈ.ਏ.ਐਸ. ਅਧਿਕਾਰੀਆਂ ਦੀ ਨਿਯੁਕਤੀ ਤੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ | ਮੁੱਖ ਮੰਤਰੀ ਸੁਸ਼ਾਸਨ ਐਸੋਸੀਏਟ ਪੋ੍ਰਗਰਾਮ ਦੇ ਪਰਿਯੋਜਨਾ ਡਾਇਰੈਕਟਰ, ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ, ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਪੋ੍ਰਗਰਾਮ ਦੇ ਨੋਡਲ ਅਧਿਕਾਰੀ ਰਾਕੇਸ਼ ਗੁਪਤਾ ਨੂੰ ਮੁੱਖ ਮੰਤਰੀ ਸੁਸ਼ਾਸਨ ਐਸੋਸੀਏਟ ਪ੍ਰੋਗਰਾਮ ਦਾ ਪਰਿਯੋਜਨਾ ਡਾਇਰੈਕਟਰ, ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਦਾ ਨੋਡਲ ਅਧਿਕਾਰੀ ਨੂੰ ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ ਦਾ ਰਾਜ ਪਰਿਯੋਜਨਾ ਡਾਇਰੈਕਟਰ ਨਿਯੁਕਤ ਕੀਤਾ ਹੈ | ਇਸ ਤਰ੍ਹਾਂ ਅਸ਼ੋਕ ਕੁਮਾਰ ਸ਼ਰਮਾ, ਰਾਜ ਪਰਿਯੋਜਨਾ ਡਾਇਰੈਕਟਰ, ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ ਨੂੰ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਕਾਰਜਭਾਰ ਸੌਾਪਿਆ ਹੈ |


ਪਿਛਲੀ ਖ਼ਬਰ ਸਾਹਿਤਕਾਰ ਹਰਬਿੰਦਰਪਾਲ ਸਿੰਘ ਤੇ ਗਿਆਨੀ ਧਰਮ ਸਿੰਘ ਭਾਂਖਰਪੁਰ ਦਾ ਸਨਮਾਨ ਅਗਲੀ ਖ਼ਬਰ ਹਰਿਆਣਾ ਸਿੱ.ਗੁ.ਪ੍ਰ. ਕਮੇਟੀ ਅਗਲੀ ਤਰੀਕ 3 ਸਤੰਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।