03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪੁੱਜੇਗਾ ਕੁਰਾਲੀ-ਕਾਲੇਵਾਲ

ਅਜੀਤ ਡੈਸਕ 10-08-2019
ਕੁਰਾਲੀ, 9 ਅਗਸਤ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਅੱਜ 10 ਅਗਸਤ ਨੂੰ ਕੁਰਾਲੀ ਪੁੱਜਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ | ਇਹ ਵਿਚਾਰ ਹਲਕਾ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਨਗਰ ਕੀਰਤਨ ਦੇ ਰੂਟ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਕੀਤਾ | ਕਾਲੇਵਾਲ ਨੇ ਦੱਸਿਆ ਕਿ ਨਗਰ ਕੀਰਤਨ ਅੱਜ 10 ਅਗਸਤ ਨੂੰ ਸਵੇਰੇ ਸ੍ਰੀ ਚਮਕੌਰ ਸਾਹਿਬ ਤੋਂ ਸਵੇਰੇ 7 ਵਜੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਇਸੇ ਦੌਰਾਨ ਇਹ ਨਗਰ ਕੀਰਤਨ ਬਾਅਦ ਦੁਪਹਿਰ ਕਰੀਬ 1 ਵਜੇ ਕੁਰਾਲੀ ਪਹੁੰਚੇਗਾ, ਜਿੱਥੇ ਵੱਖ-ਵੱਖ ਥਾਵਾਂ 'ਤੇ ਇਲਾਕੇ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਪਹੁੰਚਣ ਦੀ ਬੇਨਤੀ ਵੀ ਕੀਤੀ |
ਪਿਛਲੀ ਖ਼ਬਰ ਟੀ.ਈ.ਟੀ. ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਐਸ. ਟੀ. ਐਫ. ਨੇ 2 ਪ੍ਰਾਈਵੇਟ ਵਿਅਕਤੀਆਂ ਦੀ ਪਾਈ ਗਿ੍ਫ਼ਤਾਰੀ, 1 ਦਿਨ ਦਾ ਰਿਮਾਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।