03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਟੀ.ਈ.ਟੀ. ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ <br/>

ਟੀ. ਈ. ਟੀ. ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਦੌਰਾਨ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਬੇਰੁਜ਼ਗਾਰ ਅਧਿਆਪਕ | ਤਸਵੀਰ : ਅਮਰਜੀਤ ਸਿੰਘ <br/> 10-08-2019
ਐੱਸ. ਏ. ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਟੀ. ਈ. ਟੀ. ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀ ਮੰਗਾਂ 'ਤੇ ਵਿਚਾਰ-ਚਰਚਾ ਕਰਨ ਲਈ ਪੁੱਡਾ ਪਾਰਕ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਪੂਨਮ ਰਾਣੀ ਨੇ ਦੱਸਿਆ ਕਿ ਉਹ ਮੀਟਿੰਗ ਕਰਨ ਤੋਂ ਪਹਿਲਾਂ ਜਿਵੇਂ ਹੀ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪਹੁੰਚੀ ਤਾਂ ਉਸ ਨੂੰ ਮੁਹਾਲੀ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਥਾਣਾ ਸੋਹਾਣਾ ਵਿਖੇ ਲਿਜਾਇਆ ਗਿਆ, ਜਿਸ ਕਾਰਨ ਯੂਨੀਅਨ ਸਵੇਰ ਮੌਕੇ ਮੀਟਿੰਗ ਪੂਰੀ ਨਹੀਂ ਕਰ ਸਕੀ | ਉਨ੍ਹਾਂ ਦੱਸਿਆ ਕਿ ਉਸ ਨੂੰ ਬਿਨਾਂ ਵਜ੍ਹਾ ਸ਼ਾਮ ਦੇ 5 ਵਜੇ ਤੱਕ ਥਾਣੇ ਵਿਚ ਬਿਠਾ ਕੇ ਰੱਖਿਆ ਗਿਆ ਅਤੇ ਕਿਸੇ ਸਾਥੀ ਨੂੰ ਕੋਈ ਸੂਚਨਾ ਤੱਕ ਨਹੀਂ ਦੇਣ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਾਥੀ ਯੂਨੀਅਨ ਆਗੂ ਕਾਫ਼ੀ ਭੱਜ-ਦੌੜ ਤੋਂ ਬਾਅਦ ਥਾਣਾ ਸੋਹਾਣਾ ਵਿਖੇ ਪਹੁੰਚੇ ਤੇ ਉਸ ਨੂੰ ਰਿਹਾਅ ਕਰਵਾਇਆ | ਪੂਨਮ ਰਾਣੀ ਨੇ ਅੱਗੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਹਕੀਕਤ ਵਿਚ ਕੁਝ ਹੋਰ ਹੀ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ 30 ਹਜ਼ਾਰ ਦੇ ਕਰੀਬ ਆਸਾਮੀਆਂ ਖਾਲੀ ਪਈਆਂ ਹਨ, ਲਿਹਾਜ਼ਾ ਯੂਨੀਅਨ ਪੰਜਾਬ ਸਰਕਾਰ ਤੋਂ 15 ਹਜ਼ਾਰ ਅਧਿਆਪਕਾਂ ਦੀ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਲਈ ਇਕ ਨਵੀਂ 55 ਫ਼ੀਸਦੀ ਵਾਲੀ ਸ਼ਰਤ ਲਗਾਈ ਜਾ ਰਹੀ ਹੈ ਜੋ ਕਿ ਗ਼ਲਤ ਹੈ | ਇਸ ਮੌਕੇ ਸਮੁੱਚੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਭਰਤੀ ਦੀ ਉਮਰ 37 ਸਾਲ ਤੋਂ ਵਧਾ ਕੇ 42 ਸਾਲ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਸੁਰਜੀਤ ਸਿੰਘ, ਰਾਜਵਿੰਦਰ ਕੌਰ, ਵਿਕਾਸ, ਮੱਖਣ ਸਿੰਘ, ਹਰਦੀਪ ਸਿੰਘ, ਚੰਚਲ ਸਿੰਘ, ਕਰਮਜੀਤ ਸਿੰਘ, ਦਲਜਿੰਦਰ ਸਿੰਘ, ਨਛੱਤਰ ਸਿੰਘ, ਗੁਰਸ਼ਾਨ ਸਿੰਘ, ਬੰਤ ਸਿੰਘ, ਸ੍ਰੀਪਾਲ, ਸੁਮਨ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਠੱਗਾਂ ਨੇ ਮੰਦਰ ਦੇ ਪੁਜਾਰੀ ਦੇ ਖਾਤੇ 'ਚੋਂ 40 ਹਜ਼ਾਰ ਕਢਵਾਏ ਅਗਲੀ ਖ਼ਬਰ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪੁੱਜੇਗਾ ਕੁਰਾਲੀ-ਕਾਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।