04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਹਾਈਕੋਰਟ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਤਿੰਨ ਲੱਖ ਦੀ ਠੱਗੀ

ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੇਵਾਦਾਰ ਦੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਤਿੰਨ ਲੱਖ ਦੀ ਠੱਗੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕੁਰਾਲੀ ਦੇ ਰਹਿਣ ਵਾਲੇ ਪਰਮਵੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪੀ.ਏ.ਪੀ ਪੰਜਾਬ ਪੁਲਿਸ ਰੂਰਲ ਜਲੰਧਰ ਦੇ ਰਹਿਣ ਵਾਲੇ ਨਵਜੋਤ ਸਿੰਘ ਨੇ ਸ਼ਿਕਾਇਤ ਕਰਤਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੀਅਨ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ 3 ਲੱਖ ਰੁਪਏ ਲੈ ਲਏ ਅਤੇ ਬਾਅਦ ਵਿਚ ਉਸ ਨੂੰ ਜਾਅਲੀ ਨਿਯੁਕਤੀ ਪੱਤਰ ਦੇ ਦਿੱਤਾ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਨਵਜੋਤ ਸਿੰਘ ਿਖ਼ਲਾਫ਼ ਸਬੰਧਤ ਮਾਮਲਾ ਆਈ.ਪੀ.ਸੀ ਦੀ ਧਾਰਾ 420, 467, 468, 471 ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼ਹਿਰ ਦੇ ਵਿੱਦਿਅਕ ਅਦਾਰਿਆਂ ਨੂੰ ਦੇਣਾ ਪਵੇਗਾ ਪ੍ਰਾਪਰਟੀ ਟੈਕਸ ਅਗਲੀ ਖ਼ਬਰ ਨਸ਼ੇੜੀਆਂ ਿਖ਼ਲਾਫ਼ ਪੁਲਿਸ ਦੀ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।