04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਮਾਮਲੇ ਦਰਜ ਕੀਤੇ ਜਾਣਗੇ-ਸਰਕਾਰੀਆ <br/>

ਅਜੀਤ ਡੈਸਕ 10-08-2019
ਐੱਸ. ਏ. ਐੱਸ. ਨਗਰ, 9 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਐਕਸ਼ਨ ਲੈਣ ਦੀਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਲਕਾਂ ਦੀਆਂ ਜ਼ਮੀਨਾਂ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਉਨ੍ਹਾਂ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 7 ਖਣਨ ਕਲੱਸਟਰਾਂ ਵਿਚੋਂ 6 ਕਲੱਸਟਰਾਂ ਦੀ ਨਿਲਾਮੀ ਹੋ ਚੁੱਕੀ ਹੈ ਅਤੇ ਸਰਕਾਰ ਲੋਕਾਂ ਨੂੰ ਵਾਜਿਬ ਭਾਅ ਉੱਤੇ ਰੇਤ-ਬਜ਼ਰੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਤਾੜਨਾ ਕੀਤੀ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਾਲੇ ਆਪਣਾ ਕੰਮ ਬੰਦ ਕਰਨ ਅਤੇ ਸਿਰਫ ਨਿਲਾਮ ਕੀਤੀਆਂ ਖੱਡਾਂ ਤੋਂ ਹੀ ਖਣਨ ਕਰਨ ਦੀ ਪ੍ਰਵਾਨਗੀ ਹੈ |

ਪਿਛਲੀ ਖ਼ਬਰ ਔਰਤ ਨੇ ਬੱਸ 'ਚ ਹੀ ਦਿੱਤਾ ਬੱਚੀ ਨੂੰ ਜਨਮ ਅਗਲੀ ਖ਼ਬਰ ਟੈਗੋਰ ਥੀਏਟਰ 'ਚ ਨਾਟਕ 'ਸਮੇਂ ਦੇ ਰੰਗ' ਦੀ ਪੇਸ਼ਕਾਰੀ ਨੇ ਸਮਾਜਿਕ ਕੁਰੀਤੀਆਂ ਉਜਾਗਰ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।