08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2019

ਆਪ ਦੀ 'ਪੰਜਾਬ ਬੋਲਦਾ' ਮੁਹਿੰਮ ਤਹਿਤ ਭਗਵੰਤ ਮਾਨ ਨੇ ਕਾਂਗਰਸੀਆਂ ਤੇ ਅਕਾਲੀਆਂ ਨੂੰ ਲਗਾਏ ਰਗੜੇ <br/>

ਪਿੰਡ ਬਡਾਲਾ ਵਿਖੇ ਆਪ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਨਾਲ ਹਾਜ਼ਰ ਨਰਿੰਦਰ ਸਿੰਘ ਸ਼ੇਰਗਿੱਲ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਹੋਰ | ਤਸਵੀਰ : ਗੁਰਮੁੱਖ ਸਿੰਘ ਮਾਨ <br/> 14-09-2019
ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਵਲੋਂ 'ਪੰਜਾਬ ਬੋਲਦਾ' ਮੁਹਿੰਮ ਤਹਿਤ ਪੰਜਾਬ ਅੰਦਰ ਸ਼ੁਰੂ ਕੀਤੀ 'ਆਪ ਦੀ ਆਰਮੀ' ਨਾਮਕ ਮੈਂਬਰਸ਼ਿਪ ਮੁਹਿੰਮ ਦੀ ਵਿਧਾਨ ਸਭਾ ਹਲਕਾ ਖਰੜ ਅੰਦਰ ਸ਼ੁਰੂਆਤ ਪਿੰਡ ਬਡਾਲਾ ਵਿਖੇ ਆਪ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਰੈਲੀ ਕਰਕੇ ਕੀਤੀ ਗਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਆਪ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਵਿਧਾਨ ਸਭਾ ਹਲਕਾ ਜਲਾਲਾਬਾਦ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਅੱਜ ਖਰੜ ਵਿਧਾਨ ਸਭਾ ਹਲਕੇ ਅੰਦਰ ਇਸ ਦਾ ਆਗਾਜ਼ ਕੀਤਾ ਗਿਆ ਹੈ, ਜਦਕਿ ਅਗਲੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਮੁਕੇਰੀਆਂ, ਜੈਤੋਂ, ਨਿਹਾਲ ਸਿੰਘ ਵਾਲਾ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਪ ਦੀ 'ਪੰਜਾਬ ਬੋਲਦਾ' ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੈਲੀ ਵਿਚ ਲੋਕ ਆਪ ਮੁਹਾਰੇ ਚੱਲ ਕੇ ਆ ਰਹੇ ਹਨ, ਜਿਸ ਤੋਂ ਪ੍ਰਤੀਤ ਹੁੰਦਾ ਹੈ ਕਿ ਲੋਕ ਕਾਂਗਰਸੀਆਂ ਅਤੇ ਅਕਾਲੀਆਂ ਤੋਂ ਇੰਨੇ ਦੁਖੀ ਹਨ ਕਿ ਉਹ ਬਦਲਾਓ ਲਿਆਉਣਾ ਚਾਹੁੰਦੇ ਹਨ | ਉਨ੍ਹਾਂ ਆਪਣੀਆਂ ਤਕਰੀਰਾਂ ਵਿਚ ਪੰਜਾਬ ਦੀ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਖੂਬ ਰਗੜੇ ਲਗਾਏ | ਇਸ ਮੌਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮੀਤ ਹੇਅਰ, ਪੰਜਾਬ ਦੀ ਮਹਿਲਾ ਇਕਾਈ ਦੀ ਪ੍ਰਧਾਨ ਰਾਜਨ ਲਾਲੀ ਗਿੱਲ, ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੇ ਇੰਚਾਰਜ ਡਾ: ਚਰਨਜੀਤ ਸਿੰਘ ਚੰਨੀ, ਹਰਚੰਦ ਸਿੰਘ ਬਰਸਟ, ਨੀਨਾ ਮਿੱਤਲ ਪਟਿਆਲਾ, ਮਨਜੀਤ ਸਿੰਘ ਬਡਾਲਾ, ਸਿਮਰਨ ਸਹਿਜਪਾਲ, ਜੋਗਿੰਦਰ ਕੌਰ ਸਹੋਤਾ, ਹਰਜੀਤ ਸਿੰਘ ਬੰਟੀ ਆਦਿ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ | ਦਿੱਲੀ ਦੇ ਵਿਧਾਇਕ ਸੋਮਦੱਤ ਨੂੰ ਸਜ਼ਾ ਹੋਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਸੋਮਦੱਤ ਰਾਜਸੀ ਰੰਜਿਸ਼ ਦਾ ਸ਼ਿਕਾਰ ਹੋਏ ਹਨ, ਪਰ ਆਪ ਜੇਲ੍ਹਾਂ ਤੋਂ ਡਰਨ ਵਾਲੀ ਪਾਰਟੀ ਨਹੀਂ, ਸਗੋਂ ਸੰਘਰਸ਼ਾਂ ਵਿਚੋਂ ਨਿਕਲਣ ਵਾਲੀ ਪਾਰਟੀ ਹੈ | ਇਸੇ ਦੌਰਾਨ ਖਰੜ ਦੇ ਵਿਧਾਇਕ ਕੰਵਰ ਸੰਧੂ ਸਬੰਧੀ ਪੁੁੱਛੇ ਗਏ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਆਪ ਤੋਂ ਬਾਗੀ ਹੋਇਆ ਕੋਈ ਵੀ ਵਿਅਕਤੀ ਲੰਬੀ ਪਾਰੀ ਨਹੀਂ ਖੇਡ ਸਕਦਾ | ਇਸੇ ਦੌਰਾਨ ਆਪ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਹੋਵੇਗਾ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਚਾਹੁੰਦੇ ਹਨ ਅਤੇ ਉਹ ਪੂਰੀ ਬੇਬਾਕੀ ਨਾਲ ਪੰਜਾਬ ਦੇ ਮਸਲਿਆਂ ਨੂੰ ਲੋਕ ਸਭਾ 'ਚ ਉੱਠਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰੀਸ਼ ਕੌਸ਼ਲ, ਸੁਰਜੀਤ ਸਿੰਘ ਮਜਾਤੜੀ, ਸੁਖਦੇਵ ਸਿੰਘ ਕਾਹਲੋਂ, ਗੁਰਚਰਨ ਸਿੰਘ, ਅਵਤਾਰ ਸਿੰਘ, ਹਾਕਮ ਸਿੰਘ, ਜਰਨੈਲ ਸਿੰਘ, ਬਹਾਦਰ ਸਿੰਘ, ਸਤਵਿੰਦਰ ਸਿੰਘ ਸੱਤੀ, ਕੁਲਵੰਤ ਸਿੰਘ ਗਿੱਲ, ਜਸਪ੍ਰੀਤ ਸਿੰਘ, ਰਾਮ ਸਰੂਪ, ਕੁਲਦੀਪ ਸਿੰਘ ਖੇੜੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਕਾਲਜ 'ਚ ਰੋਡ ਸੇਫਟੀ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਨਾਬਾਰਡ ਨੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਲਈ ਪ੍ਰੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।