06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਮੇਅਰ ਵਲੋਂ 61.84 ਲੱਖ ਦੀ ਲਾਗਤ ਵਾਲੀ ਨਵੀਂ ਪਾਈਪ ਲਾਈਨ ਪਾਉਣ ਦੇ ਕੰਮ ਦਾ ਉਦਘਾਟਨ

ਅਜੀਤ ਡੈਸਕ 20-09-2019
ਐੱਸ. ਏ. ਐੱਸ. ਨਗਰ 19 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-11 (ਵ: ਨੰ: 29) ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਚਲੀ ਆ ਰਹੀ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵਲੋਂ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ ਗਿਆ | ਦੱਸਣਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸਥਾਨਕ ਫੇਸ-11 ਦੇ ਮ: ਨੰ: 801 ਤੋਂ 964 ਤੱਕ ਦੇ ਵਸਨੀਕ ਪਾਣੀ ਦੀ ਦਿੱਕਤਾਂ ਨਾਲ ਜੂਝ ਰਹੇ ਸਨ | ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਮੇਅਰ ਕੁਲਵੰਤ ਸਿੰਘ ਵਲੋਂ ਫੇਸ-10 ਦੇ ਮੇਨ ਪੰਪਿੰਗ ਸਟੇਸ਼ਨ ਤੋਂ ਫੇਸ-11 ਤੱਕ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਦਾ ਆਗਾਜ਼ ਕਰਵਾਇਆ ਗਿਆ ਹੈ | ਇਸ ਮੌਕੇ ਵਾ: ਨੰ: 29 ਤੋਂ ਕੌਾਸਲਰ ਉਪਿੰਦਰਪ੍ਰੀਤ ਕੌਰ ਗਿੱਲ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਨਿਗਮ ਨੇ ਲੋਕ ਹਿਤ ਵਿਚ ਉਨ੍ਹਾਂ ਦੀ ਹਰੇਕ ਪ੍ਰਪੋਜ਼ਲ 'ਤੇ ਆਪਣੀ ਮੋਹਰ ਲਗਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਖੁੱਲ੍ਹ-ਦਿਲੀ ਦਿਖਾਈ ਹੈ | ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਾਰਡ ਵਿਚ ਵਿਕਾਸ ਨਾਲ ਸਬੰਧਿਤ ਕੋਈ ਕੰਮ ਬਾਕੀ ਰਹਿੰਦਾ ਹੈ ਤਾਂ ਉਹ ਆਪਣੇ ਇਲਾਕੇ ਦੇ ਕੌਾਸਲਰ ਰਾਹੀਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਤਾਂ ਜੋ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾ ਸਕੇ | ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲਾਂ ਨੂੰ ਨਵੀਂ ਛੋਟ ਅਗਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।