06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਖਾਲੀ ਪਈਆਂ ਸਰਕਾਰੀ ਅਤੇ ਗ਼ੈਰ-ਸਰਕਾਰੀ ਥਾਵਾਂ ਨੂੰ ਸਫ਼ਾਈ ਆਦਿ ਲਈ ਸੰਸਥਾਵਾਂ ਨੂੰ ਆਰਜ਼ੀ ਤੌਰ 'ਤੇ ਸੌਾਪਿਆ ਜਾਵੇ-ਧਨੋਆ

ਅਜੀਤ ਡੈਸਕ 20-09-2019
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਵਿਚ ਅਜਿਹੀਆਂ ਕਈ ਸਰਕਾਰੀ ਅਤੇ ਗ਼ੈਰ-ਸਰਕਾਰੀ ਥਾਵਾਂ ਹਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ ਅਤੇ ਇਨ੍ਹਾਂ ਵਿਚ ਕਾਂਗਰਸੀ ਘਾਹ ਤੇ ਗੰਦਗੀ ਦੇ ਢੇਰ ਆਦਿ ਲੱਗੇ ਹੋਏ ਹਨ ਅਤੇ ਇਨ੍ਹਾਂ ਥਾਵਾਂ ਨੂੰ ਰੱਖ-ਰਖਾਓ ਲਈ ਆਰਜ਼ੀ ਤੌਰ 'ਤੇ ਸੰਸਥਾਵਾਂ ਨੂੰ ਸੌਾਪਿਆ ਜਾਣਾ ਚਾਹੀਦਾ ਹੈ | ਇਹ ਗੱਲ ਨਗਰ ਨਿਗਮ ਦੇ ਕੌਾਸਲਰ ਸਤਵੀਰ ਸਿੰਘ ਧਨੋਆ ਨੇ ਅੱਜ ਫੇਜ਼-8 ਦੀਆਂ ਖਾਲੀ ਪਈਆਂ ਥਾਵਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ | ਉਨ੍ਹਾਂ ਕਿਹਾ ਕਿ ਇਹ ਖਾਲੀ ਥਾਵਾਂ ਜ਼ਹਿਰੀਲੇ ਜਾਨਵਰਾਂ ਅਤੇ ਨਸ਼ੇੜੀਆਂ ਦਾ ਟਿਕਾਣਾ ਬਣ ਗਈਆਂ ਹਨ ਅਤੇ ਇਨ੍ਹਾਂ 'ਚ ਫੈਲੀ ਗੰਦਗੀ ਕਾਰਨ ਕਈ ਪ੍ਰਕਾਰ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਹੁਤੇ ਪਾਰਕ ਅਤੇ ਚੌਕ ਸੰਸਥਾਵਾਂ ਨੂੰ ਰੱਖ ਰਖਾਓ ਲਈ ਦਿੱਤੇ ਗਏ ਹਨ, ਜਿਸ ਨਾਲ ਉਨ੍ਹਾਂ ਦੀ ਹਾਲਤ ਵਿਚ ਕਾਫੀ ਸੁਧਾਰ ਆਇਆ ਹੈ ਅਤੇ ਇਸੇ ਤਰਜ਼ 'ਤੇ ਇਹ ਖਾਲੀ ਥਾਵਾਂ ਆਰਜ਼ੀ ਤੌਰ 'ਤੇ ਸੰਸਥਾਵਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਕਾਰਨ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਹੋ ਸਕੇ ਅਤੇ ਬਿਮਾਰੀਆਂ ਦਾ ਖਤਰਾ ਘੱਟ ਸਕੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਇਸ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਵੀ ਲਿਖਿਆ ਗਿਆ ਹੈ ਕਿ ਇਸ ਸਬੰਧੀ ਵਿਚਾਰ ਕਰਕੇ ਇਹ ਖਾਲੀ ਥਾਵਾਂ ਵੱਖ-ਵੱਖ ਸੰਸਥਾਵਾਂ ਨੂੰ ਆਰਜ਼ੀ ਤੌਰ 'ਤੇ ਸੰਭਾਲ ਦਿੱਤੀਆਂ ਜਾਣ |
ਪਿਛਲੀ ਖ਼ਬਰ ਪਸ਼ੂ-ਪਾਲਕਾਂ ਿਖ਼ਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਨਿਗਮ ਵਲੋਂ ਅਵਾਰਾ ਪਸ਼ੂ ਫੜਨ ਦਾ ਕੰਮ ਤੇਜ਼ ਅਗਲੀ ਖ਼ਬਰ ਸ਼ਹਿਰ ਵਾਸੀਆਂ ਦੀਆਂ ਬਿਜਲੀ ਸਪਲਾਈ ਸਬੰਧੀ ਸਮ ੱਸਿਆਵਾਂ ਨੂੰ ਦੂਰ ਕਰਨ ਲਈ ਕੰਮ ਜੰਗੀ ਪੱਧਰ 'ਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।