05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਪਸ਼ੂ-ਪਾਲਕਾਂ ਿਖ਼ਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਨਿਗਮ ਵਲੋਂ ਅਵਾਰਾ ਪਸ਼ੂ ਫੜਨ ਦਾ ਕੰਮ ਤੇਜ਼

ਅਜੀਤ ਡੈਸਕ 20-09-2019
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਬੀਤੇ ਦਿਨੀਂ ਸੈਕਟਰ-71 ਵਿਖੇ ਘੁੰਮ ਰਹੇ ਅਵਾਰਾ ਪਸ਼ੂ ਫੜ੍ਹਨ ਗਈ ਨਗਰ ਨਿਗਮ ਦੀ ਟੀਮ ਵਲੋਂ ਕਾਬੂ ਕੀਤੀ ਗਈ ਇਕ ਗਾਂ ਨੂੰ ਪਸ਼ੂ-ਪਾਲਕਾਂ ਵਲੋਂ ਗੱਡੀ 'ਚੋਂ ਜਬਰੀ ਲਾਹੁਣ ਦੇ ਮਾਮਲੇ ਵਿਚ ਪੁਲਿਸ ਵਲੋਂ ਨਗਰ ਨਿਗਮ ਦੇ ਕਮਿਸ਼ਨਰ ਦੀ ਸ਼ਿਕਾਇਤ 'ਤੇ ਪਸ਼ੂ-ਪਾਲਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਨਗਰ ਨਿਗਮ ਦੇ ਕਰਮਚਾਰੀਆਂ ਦਾ ਮਨੋਬਲ ਕਾਫ਼ੀ ਵੱਧ ਗਿਆ ਹੈ ਅਤੇ ਉਨ੍ਹਾਂ ਨੇ ਜ਼ੋਰ-ਸ਼ੋਰ ਨਾਲ ਅਵਾਰਾ ਪਸ਼ੂ ਫੜ੍ਹਨੇ ਸ਼ੁਰੂ ਕਰ ਦਿੱਤੇ ਹਨ | ਇਸ ਸਬੰਧੀ ਅੱਜ ਨਗਰ ਨਿਗਮ ਦੀ ਟੀਮ ਵਲੋਂ ਸੈਕਟਰ-71 ਵਿਖੇ ਅਵਾਰਾ ਘੁੰਮਦੀਆਂ 6 ਗਾਵਾਂ ਨੂੰ ਫੜ੍ਹ ਕੇ ਗਊਸ਼ਾਲਾ ਪਹੁੰਚਾਇਆ ਗਿਆ ਹੈ | ਸੈਕਟਰ-71 ਦੇ ਕੌਾਸਲਰ ਅਮਰੀਕ ਸਿੰਘ ਸੋਮਲ ਨੇ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਫੜ੍ਹੇ ਜਾਂਦੇ ਅਵਾਰਾ ਪਸ਼ੂਆਂ ਨੂੰ ਉਨ੍ਹਾਂ ਦੇ ਮਾਲਕਾ ਵਲੋਂ ਜਬਰੀ ਛੁਡਵਾ ਲਿਆ ਜਾਂਦਾ ਸੀ ਅਤੇ ਕਈ ਵਾਰ ਨਿਗਮ ਦੇ ਕਰਮਚਾਰੀਆਂ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ, ਜਿਸ ਕਾਰਨ ਨਿਗਮ ਦੇ ਕਰਮਚਾਰੀਆਂ ਵਿਚ ਇਨ੍ਹਾਂ ਪਸ਼ੂ-ਪਾਲਕਾਂ ਦਾ ਡਰ ਬੈਠਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪਸ਼ੂ-ਪਾਲਕਾਂ ਵਿਰੁੱਧ ਮਾਮਲਾ ਦਰਜ ਹੋਣ ਤੋਂ ਬਾਅਦ ਨਿਗਮ ਦੇ ਕਰਮਚਾਰੀ ਵੀ ਉਤਸ਼ਾਹ ਵਿਚ ਹਨ ਅਤੇ ਉਨ੍ਹਾਂ ਵਲੋਂ ਜ਼ੋਰਾਂ-ਸ਼ੋਰਾਂ 'ਤੇ ਅਵਾਰਾ ਪਸ਼ੂ ਫੜ੍ਹੇ ਜਾ ਰਹੇ ਹਨ, ਜਿਸ ਨਾਲ ਇਸ ਸਮੱਸਿਆ 'ਤੇ ਕਾਬੂ ਹੋਣ ਦੀ ਆਸ ਬੱਝ ਗਈ ਹੈ |
ਪਿਛਲੀ ਖ਼ਬਰ ਭਾਈ ਲਾਲੋ ਕੋ-ਆਪਰੇਟਿਵ ਸੁਸਾਇਟੀ ਦੇ ਪ੍ਰਦੀਪ ਸਿੰਘ ਭਾਰਜ ਬਣੇ ਪ੍ਰਧਾਨ <br/> ਅਗਲੀ ਖ਼ਬਰ ਖਾਲੀ ਪਈਆਂ ਸਰਕਾਰੀ ਅਤੇ ਗ਼ੈਰ-ਸਰਕਾਰੀ ਥਾਵਾਂ ਨੂੰ ਸਫ਼ਾਈ ਆਦਿ ਲਈ ਸੰਸਥਾਵਾਂ ਨੂੰ ਆਰਜ਼ੀ ਤੌਰ 'ਤੇ ਸੌਾਪਿਆ ਜਾਵੇ-ਧਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।