03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਵੱਖ-ਵੱਖ ਥਾਵਾਂ ਤੋਂ ਗ਼ੈਰ-ਕਾਨੂੰਨੀ ਸ਼ਰਾਬ ਸਮੇਤ 5 ਮੁਲਜ਼ਮ ਕਾਬੂ

ਅਜੀਤ ਡੈਸਕ 20-09-2019
ਪੰਚਕੂਲਾ, 19 ਸਤੰਬਰ (ਕਪਿਲ)-ਡੀ. ਸੀ. ਪੀ. ਕਮਲਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਚਕੂਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕਰਦਿਆਂ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਸੈਕਟਰ-20 ਤੋਂ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਸਤਬੀਰ ਨੂੰ ਗਿ੍ਫ਼ਤਾਰ ਕਰਦਿਆਂ ਉਸ ਤੋਂ 15 ਪੇਟੀਆਂ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਪੁਲਿਸ ਵਲੋਂ ਪਿੰਡ ਮੋਗੀਨੰਦ ਦੇ ਰਹਿਣ ਵਾਲੇ ਅਖਿਲੇਸ਼ ਅਤੇ ਖੜਕ ਮੰਗੋਲੀ ਦੇ ਰਹਿਣ ਵਾਲੇ ਜਸਵਿੰਦਰ ਤੋਂ 126 ਬੋਤਲਾਂ ਦੇਸੀ ਸ਼ਰਾਬ ਤੇ 73 ਪਊਏ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਪੁਲਿਸ ਨੇ ਥਾਣਾ ਪਿੰਜੌਰ ਤਹਿਤ ਪੈਂਦੇ ਪਿੰਡ ਲੋਹਗੜ੍ਹ ਦੇ ਰਹਿਣ ਵਾਲੇ ਬਲਜਿੰਦਰ ਤੋਂ 35 ਬੋਤਲਾਂ ਦੇਸੀ ਸ਼ਰਾਬ ਅਤੇ ਐਮ. ਡੀ. ਸੀ. ਥਾਣਾ ਦੇ ਤਹਿਤ ਪੈਂਦੇ ਪਿੰਡ ਸਕੇਤੜੀ ਦੇ ਰਹਿਣ ਵਾਲੇ ਗੁਰਦੀਪ ਸਿੰਘ ਤੋਂ 12 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਵਲੋਂ ਸਾਰੇ ਮੁਲਜ਼ਮਾਂ ਿਖ਼ਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਕੌਾਸਲ ਟੀਮ ਨੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕਰ ਕੇ ਕੱਟੇ ਚਲਾਨ <br/> ਅਗਲੀ ਖ਼ਬਰ ਔਰਤ ਨਾਲ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।