03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਕੌਾਸਲ ਟੀਮ ਨੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕਰ ਕੇ ਕੱਟੇ ਚਲਾਨ <br/>

ਕੁਰਾਲੀ ਦੀਆਂ ਦੁਕਾਨਾਂ 'ਤੇ ਚੈਕਿੰਗ ਦੌਰਾਨ ਪੌਲੀਥੀਨ ਜ਼ਬਤ ਕਰ ਕੇ ਦੁਕਾਨਦਾਰਾਂ ਦੇ ਚਲਾਨ ਕੱਟਦੇ ਹੋਏ ਅਧਿਕਾਰੀ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 20-09-2019
ਕੁਰਾਲੀ, 19 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਪ੍ਰਦਸੂਣ ਬੋਰਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਰਿੰਦਰ ਕੁਮਾਰ ਜੈਨ ਦੀ ਅਗਵਾਈ ਹੇਠ ਨਗਰ ਕੌਾਸਲ ਦੀ ਟੀਮ ਵਲੋਂ ਸ਼ਹਿਰ ਦੇ ਮੇਨ ਬਾਜ਼ਾਰ 'ਚ ਚੈਕਿੰਗ ਕਰਦੇ ਹੋਏ ਵੱਖ-ਵੱਖ ਦੁਕਾਨਾਂ 'ਚੋਂ ਕਰੀਬ 17 ਕਿੱਲੋ ਪੌਲੀਥੀਨ ਜ਼ਬਤ ਕਰਕੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਇੰਸਪੈਕਟਰ ਬਲਵਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਪੌਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ | ਇਹ ਪਾਬੰਦੀਸ਼ੁਦਾ ਲਿਫ਼ਾਫ਼ੇ ਵਾਤਾਵਰਨ ਨੂੰ ਦੂਸ਼ਿਤ ਤਾਂ ਕਰਦੇ ਹੀ ਹਨ, ਸਗੋਂ ਇਨ੍ਹਾਂ ਦੇ ਇਸਤੇਮਾਲ ਕਰਨ ਨਾਲ ਇਨਸਾਨ ਦੀ ਸਿਹਤ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਅਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ | ਇਸ ਮੌਕੇ ਸੈਨੇਟਰੀ ਸੁਪਰਵਾਈਜ਼ਰ ਦਰਸ਼ਨ ਕੁਮਾਰ ਤੇ ਸ਼ੇਰ ਸਿੰਘ ਆਦਿ ਤੋਂ ਇਲਾਵਾ ਹੋਰ ਮੁਲਾਜ਼ਮ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਵਾਰਾ ਪਸ਼ੂ ਦੀ ਲਪੇਟ 'ਚ ਆਉਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਗ਼ੈਰ-ਕਾਨੂੰਨੀ ਸ਼ਰਾਬ ਸਮੇਤ 5 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।