03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਵਪਾਰ ਮੰਡਲ ਦੀ ਮੀਟਿੰਗ 'ਚ ਵਪਾਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਕੀਤੀ ਵਿਚਾਰ-ਚਰਚਾ <br/>

ਐੱਸ. ਏ. ਐੱਸ ਨਗਰ ਵਿਖੇ ਮੁਹਾਲੀ ਵਪਾਰ ਮੰਡਲ ਦੇ ਅਹੁਦੇਦਾਰ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ : ਅਮਰਜੀਤ ਸਿੰਘ <br/> 20-09-2019
ਐੱਸ. ਏ. ਐੱਸ ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਪਾਰ ਮੰਡਲ ਦੀ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਫੇਜ਼-3ਬੀ2 'ਚ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਪਾਰੀਆਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਚਰਚਾ ਕੀਤੀ ਗਈ | ਇਸ ਸੰਬਧੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਕਿਹਾ ਗਿਆ ਕਿ ਤਿਉਹਾਰਾਂ ਦੇ ਦਿਨਾਂ 'ਚ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਚੰਗੀ ਤਰ੍ਹਾਂ ਡਿਸਪਲੇਅ ਕਰਨ ਅਤੇ ਸੇਲ ਆਦਿ ਲਗਾਉਣ ਲਈ ਟੈਂਟ ਲਗਾਉਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਵਪਾਰੀ ਵਰਗ ਪਹਿਲਾਂ ਹੀ ਮੰਦੀ ਦੀ ਮਾਰ ਹੇਠ ਹੈ ਅਤੇ ਤਿਉਹਾਰਾਂ ਦੇ ਦਿਨਾਂ 'ਚ ਕਾਫੀ ਆਸ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ 'ਚ ਦੁਕਾਨਦਾਰਾਂ ਨੇ ਸੇਲ ਲਗਾ ਕੇ ਆਪਣਾ ਸਟਾਕ ਕਲੀਅਰ ਕਰਨਾ ਹੁੰਦਾ ਹੈ, ਜਿਸ ਲਈ ਖੁੱਲ੍ਹੀ ਥਾਂ ਦੀ ਲੋੜ ਹੁੰਦੀ ਹੈ, ਲਿਹਾਜ਼ਾ ਇਸ ਮੌਕੇ ਮੰਗ ਕੀਤੀ ਗਈ ਕਿ ਮਾਰਕੀਟਾਂ ਦੀਆਂ ਪਾਰਕਿੰਗਾਂ ਵਿਚ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਸਟਾਲ ਲਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਕਿਉਂਕਿ ਇਹ ਲੋਕ ਪਾਰਕਿੰਗ ਦੀ ਥਾਂ ਮੱਲ ਕੇ ਬੈਠ ਜਾਂਦੇ ਹਨ ਜਿਸ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਦੁਕਾਨਦਾਰਾਂ ਦਾ ਨੁਕਸਾਨ ਹੁੰਦਾ ਹੈ | ਇਸ ਮੌਕੇ ਇਹ ਵੀ ਮੰਗ ਕੀਤੀ ਗਈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਾਰਕੀਟਾਂ ਵਿਚ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਹੁੱਲੜਬਾਜ਼ੀ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਈ ਜਾਵੇ | ਇਸ ਮੌਕੇ ਸ਼ੀਤਲ ਸਿੰਘ, ਸੁਰੇਸ਼ ਗੋਇਲ, ਫੌਜ਼ਾ ਸਿੰਘ , ਹਰਨੇਕ ਸਿੰਘ ਕਟਾਣੀ, ਆਤਮਾਰਾਮ ਅਗਰਵਾਲ, ਦਿਲਾਵਰ ਸਿੰਘ, ਅਕਵਿੰਦਰ ਸਿੰਘ ਗੋਸਲ, ਸ਼ਾਮ ਲਾਲ ਸ਼ਰਮਾ, ਹਰਪ੍ਰੀਤ ਸਿੰਘ, ਸੁਰੇਸ਼ ਵਰਮਾ, ਹਰੀਸ਼ ਸਿੰਗਲਾ, ਕੁਲਦੀਪ ਚੰਦ, ਅਸ਼ੋਕ ਅਗਰਵਾਲ, ਪਵਨ ਸ਼ਰਾਫ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੀ ਮੁੱਖ ਵਿਕਾਸ ਅਥਾਰਿਟੀ 'ਚ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਦੀ ਕਾਰਵਾਈ ਪਈ ਢਿੱਲੀ ਅਗਲੀ ਖ਼ਬਰ ਘਰੇਲੂ ਹਿੰਸਾ ਦਾ ਸ਼ਿਕਾਰ ਲੜਕੀ ਨੂੰ ਹੈਲਪਿੰਗ ਹੈਪਲੈੱਸ ਦੀ ਟੀਮ ਨੇ ਮਨੀਲਾ ਤੋਂ ਲਿਆ ਕੇ ਕੀਤਾ ਪਰਿਵਾਰ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।