02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਦੁੱਧ ਪਰਖ ਕੈਂਪ ਦੌਰਾਨ 40 'ਚੋਂ 7 ਸੈਂਪਲਾਂ 'ਚ ਪਾਈ ਗਈ ਪਾਣੀ ਦੀ ਮਿਲਾਵਟ <br/>

ਦੁੱਧ ਪਰਖ ਕੈਂਪ ਦੌਰਾਨ ਖਪਤਕਾਰਾਂ ਨੂੰ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਮਾਹਿਰ | ਤਸਵੀਰ : ਗੁਰਮੁੱਖ ਸਿੰਘ ਮਾਨ <br/> 12-02-2020
ਖਰੜ, 11 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਸੈਕਟਰ-4 ਵਿਖੇ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਆਗੂ ਫਕੀਰ ਸਿੰਘ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਬਾਈਲ ਲੈਬੋਰਟਰੀ ਦੇ ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਜਾਂਚ ਕੈਂਪ ਦੌਰਾਨ ਖਪਤਕਾਰਾਂ ਵਲੋਂ ਦੁੱਧ ਦੇ 40 ਸੈਂਪਲ ਜਾਂਚ ਲਈ ਲਿਆਂਦੇ ਗਏ, ਜਿਨ੍ਹਾਂ 'ਚੋਂ 33 ਸੈਂਪਲ ਮਿਆਰਾਂ ਅਨੁਸਾਰ ਸਹੀ ਪਾਏ ਗਏ, ਜਦਕਿ 7 ਸੈਂਪਲਾਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ, ਜਿਸ ਦੀ ਮਿਕਦਾਰ 13 ਤੋਂ 25 ਫ਼ੀਸਦੀ ਤੱਕ ਸੀ | ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਂਪਲ 'ਚ ਕੋਈ ਹੋਰ ਹਾਨੀਕਾਰਕ ਕੈਮੀਕਲ ਜਾਂ ਬਾਹਰੀ ਪਦਾਰਥ ਨਹੀਂ ਪਾਇਆ ਗਿਆ | ਇਸ ਮੌਕੇ ਅਮਰਜੀਤ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਹਰਦੇਵ ਸਿੰਘ, ਅਰਵਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਸਮੇਤ ਹੋਰ ਸ਼ਹਿਰ ਵਾਸੀ ਵੀ ਹਾਜ਼ਰ ਸਨ |


ਪਿਛਲੀ ਖ਼ਬਰ ਨਗਰ ਨਿਗਮ ਦੀ ਮੀਟਿੰਗ 'ਚ ਪੇਸ਼ ਕੀਤਾ ਜਾਵੇਗਾ ਨਿਗਮ ਦਾ ਸਾਲ 2020-21 ਦਾ 244 ਕਰੋੜ ਰੁ: ਦਾ ਬਜਟ <br/> ਅਗਲੀ ਖ਼ਬਰ ਗਿਲਕੋ ਇੰਟਰਨੈਸ਼ਨਲ ਸਕੂਲ ਵਲੋਂ ਰਾਸ਼ਟਰੀ ਪੱਧਰ 'ਤੇ ਟਾਟਾ ਕਲਾਸਿਜ਼ ਰੂਮ ਚੈਂਪੀਅਨਸ਼ਿਪ 'ਚ ਪਹਿਲਾ ਸਥਾਨ ਹਾਸਲ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।