02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਦਫ਼ਤਰ ਵਿਖੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੂੰ ਆਪਣੇ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰ | ਤਸਵੀਰ : ਦਵਿੰਦਰ ਸਿੰਘ <br/> 12-02-2020
ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-“ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਿਥਤ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਮੁੱਖ ਤੌਰ 'ਤੇ ਗ੍ਰਾਮ ਪੰਚਾਇਤ ਪਿੰਡ ਗੁਡਾਣਾ, ਨਗਲੀਆ ਅਤੇ ਲਖਨੌਰ ਆਦਿ ਵਲੋਂ ਚੇਅਰਮੈਨ ਸ਼ਰਮਾ ਨੂੰ ਆਪਣੇ-ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ, ਜਿਨ੍ਹਾਂ ਸਬੰਧੀ ਉਨ੍ਹਾਂ ਭਰੋਸਾ ਦਿਵਾਇਆ ਕਿ ਸਬੰਧਿਤ ਵਿਭਾਗਾਂ ਰਾਹੀਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸੇ ਦੌਰਾਨ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਅਧਿਕਾਰੀ ਅਹਿਮ ਭੂਮਿਕਾ ਨਿਭਾਉਣ | ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਦੇ ਵੇਰਵੇ ਤੇ ਮੰਗਾਂ ਆਦਿ ਲੈ ਕੇ ਉਨ੍ਹਾਂ ਕੋਲ ਆਉਣ ਤਾਂ ਜੋ ਪੰਜਾਬ ਸਰਕਾਰ ਤੋਂ ਲੋੜੀਂਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ | ਇਸ ਮੌਕੇ ਰਜਵੰਤ ਰਾਏ ਸ਼ਰਮਾ ਮੈਂਬਰ ਗਊ ਸੇਵਾ ਕਮਿਸ਼ਨ ਪੰਜਾਬ, ਬਲਰਾਜ ਸਿੰਘ ਗਿੱਲ ਸੀਨੀਅਰ ਕਾਂਗਰਸੀ ਆਗੂ, ਰਣਜੀਤ ਸਿੰਘ ਸਰਪੰਚ ਨਗਲੀਆ, ਹਰਿੰਦਰ ਸਿੰਘ ਸਰਪੰਚ ਗੁਡਾਣਾ, ਰਵੀ ਰਾਮ, ਜਗਤਾਰ ਸਿੰਘ ਪੰਚ, ਜਸਪਾਲ ਰਾਮ, ਕੁਲਦੀਪ ਸਿੰਘ ਓਇਦ ਪੀ. ਏ., ਜਗਰੂਪ ਸਿੰਘ ਅਤੇ ਸ਼ਿਵ ਕੁਮਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਿਖੇ 'ਡਰੱਗ ਡਿਸਕਵਰੀ ਤੇ ਡਰੱਗ ਡਲਿਵਰੀ ਦੀਆਂ ਵਿਕਸਿਤ ਹੋ ਰਹੀਆਂ ਤਕਨੀਕਾਂ' 'ਤੇ ਅੰਤਰਰਾਸ਼ਟਰ... ਅਗਲੀ ਖ਼ਬਰ ਸ਼ਾਨਦਾਰ ਜਿੱਤ ਉਪਰੰਤ ਜੇਤੂ ਮੈਂਬਰਾਂ ਵਲੋਂ ਅਗਲੀ ਰਣਨੀਤੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।