02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਉਣਾ ਸਭ ਤੋਂ ਉੱਤਮ ਸੇਵਾ : ਰਵਿੰਦਰ ਖੇੜਾ <br/>

ਪਿੰਡ ਬਜੀਦਪੁਰ ਤੋਂ ਗੁਰਧਾਮਾਂ ਦੀ ਯਾਤਰਾ ਲਈ ਜਥੇ ਨੂੰ ਰਵਾਨਾ ਕਰਦੇ ਹੋਏ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਅਤੇ ਹੋਰ ਪਤਵੰਤੇ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 12-02-2020
ਮੁੱਲਾਂਪੁਰ ਗਰੀਬਦਾਸ, 11 ਫਰਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਬਜੀਦਪੁਰ ਤੋਂ ਸੰਗਤਾਂ ਦਾ ਜਥਾ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖੇੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਦਾ ਧਾਰਮਿਕ ਕਾਰਜਾਂ 'ਚ ਸਰਗਰਮ ਹੋਣਾ ਚੰਗਾ ਸੰਕੇਤ ਹੈ | ਉਨ੍ਹਾਂ ਪਿੰਡ ਬਜੀਦਪੁਰ ਦੀ ਪੰਚਾਇਤ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਪੰਚਾਇਤਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ ਸਰਪੰਚ ਭੁਪਿੰਦਰ ਕੌਰ ਦੀ ਅਗਵਾਈ 'ਚ ਜਥਾ ਗੁਰੂ ਘਰ ਵਿਖੇ ਅਰਦਾਸ ਕਰਨ ਉਪਰੰਤ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਇਆ | ਇਸ ਮੌਕੇ ਨੌਜਵਾਨ ਆਗੂ ਜਸਪਾਲ ਸਿੰਘ ਲੱਕੀ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਦੀ ਯਾਤਰਾ ਕਰਨ ਉਪਰੰਤ ਵਾਪਸੀ ਸਮੇਂ ਸ੍ਰੀ ਹਰਿਮੰਦਰ ਸਾਹਿਬ ਅਤੇ ਡੇਰਾ ਬਾਬਾ ਨਾਨਕ ਦੇ ਦਰਸ਼ਨ ਵੀ ਕਰੇਗਾ | ਇਸ ਮੌਕੇ ਕਿਸਾਨ ਆਗੂ ਸਰਬਜੀਤ ਸਿੰਘ ਕਾਦੀਮਾਜਰਾ, ਰਵਿੰਦਰ ਸਿੰਘ ਵਜੀਦਪੁਰ, ਤੇਜਪਾਲ ਸਿੰਘ ਮਾਵੀ, ਗੁਰਸ਼ਰਨ ਸਿੰਘ ਪੰਚ, ਨਸੀਬ ਸਿੰਘ, ਸ਼ਮਸ਼ੇਰ ਕੌਰ, ਬਚਿੱਤਰ ਸਿੰਘ, ਗੁਰਦੀਪ ਸਿੰਘ, ਸਾਬਕਾ ਸਰਪੰਚ ਅਮਰਜੀਤ ਕੌਰ, ਤਰਨਵੀਰ ਕੌਰ, ਦਿਲਬਾਗ ਸਿੰਘ ਤੇ ਭੁਪਿੰਦਰ ਸਿੰਘ ਭਿੰਦਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੌਾਸਲਰ ਬਹਾਦਰ ਸਿੰਘ ਓ. ਕੇ. ਵਲੋਂ ਨਾਲੀਆਂ 'ਤੇ ਸਲੈਬਾਂ ਪਾਉਣ ਦੇ ਕੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰ ਦੇ 20 ਪਰਿਵਾਰਾਂ ਨੂੰ ਮਾਇਕ ਮਦਦ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।